ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ ‘ਚ ਅਮਿਤ ਸ਼ਾਹ ਬੋਲੇ

| Edited By: Isha Sharma

May 13, 2024 | 11:14 AM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ, ਉਹ ਕਰਦੀ ਹੈ, ਅਸੀਂ ਕਿਹਾ ਸੀ ਕਿ ਅਸੀਂ ਧਾਰਾ 370 ਹਟਾਵਾਂਗੇ। ਅਸੀਂ ਔਰਤਾਂ ਨੂੰ ਸਨਮਾਨ ਦੇਣ ਦੀ ਗੱਲ ਕੀਤੀ ਸੀ। ਅਸੀਂ ਜੋ ਕਿਹਾ, ਅਸੀਂ ਕੀਤਾ ਅਤੇ ਕਰਦੇ ਰਹਾਂਗੇ। ਸ਼ਾਹ ਨੇ ਕਿਹਾ ਕਿ ਕਾਂਗਰਸ ਦੀ ਸੋਚ ਦੇਸ਼ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ TV9 ਨੂੰ ਦਿੱਤੇ ਇੰਟਰਵਿਊ ‘ਚ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਨੇ ਦੇਸ਼ ਵਿੱਚੋਂ ਗਰੀਬੀ ਹਟਾਉਣ ਦੀ ਗੱਲ ਕੀਤੀ ਸੀ ਪਰ 75 ਸਾਲ ਬਾਅਦ ਵੀ ਉਹ ਅਜਿਹਾ ਨਹੀਂ ਕਰ ਸਕੇ। ਸ਼ਾਹ ਨੇ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ, ਉਹ ਕਰਦੀ ਹੈ, ਅਸੀਂ ਕਿਹਾ ਸੀ ਕਿ ਅਸੀਂ ਧਾਰਾ 370 ਹਟਾਵਾਂਗੇ। ਅਸੀਂ ਔਰਤਾਂ ਨੂੰ ਸਨਮਾਨ ਦੇਣ ਦੀ ਗੱਲ ਕੀਤੀ ਸੀ। ਅਸੀਂ ਜੋ ਕਿਹਾ ਸੀ ਉਹ ਕੀਤਾ ਅਤੇ ਕਰਦੇ ਰਹਾਂਗੇ। ਸ਼ਾਹ ਨੇ ਕਿਹਾ ਕਿ ਕਾਂਗਰਸ ਦੀ ਸੋਚ ਦੇਸ਼ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਹੈ। ਕਾਂਗਰਸ ਦੇਸ਼ ਨੂੰ ਰੰਗਭੇਦ ਦੇ ਰੂਪ ਵਿੱਚ ਵੰਡਣਾ ਚਾਹੁੰਦੀ ਹੈ। ਵੀਡੀਓ ਦੇਖੋ