ਜੰਮੂ-ਕਸ਼ਮੀਰ ‘ਤੇ ਅਮਿਤ ਸ਼ਾਹ ਦੀ ਵੱਡੀ ਮੀਟਿੰਗ, ਅਮਰਨਾਥ ਯਾਤਰਾ ‘ਤੇ ਹੋਵੇਗੀ ਚਰਚਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ 'ਚ ਅੱਤਵਾਦੀ ਘਟਨਾਵਾਂ ਨੂੰ ਲੈ ਕੇ ਮੀਟਿੰਗ ਕਰਨ ਜਾ ਰਹੇ ਹਨ। ਜੰਮੂ-ਕਸ਼ਮੀਰ ਦੇ ਡੀਜੀਪੀ ਅਤੇ ਐਨਐਸਏ ਅਜੀਤ ਡੋਵਾਲ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੀ ਬੈਠਕ 'ਚ ਸ਼ਾਮਲ ਹੋਣਗੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਨੂੰ ਲੈ ਕੇ ਵੱਡੀ ਮੀਟਿੰਗ ਕਰਨ ਜਾ ਰਹੇ ਹਨ। ਸ਼ਾਹ ਬੈਠਕ ‘ਚ ਹਾਲ ਹੀ ‘ਚ ਹੋਈਆਂ ਅੱਤਵਾਦੀ ਘਟਨਾਵਾਂ ਦੀ ਸਮੀਖਿਆ ਕਰਨਗੇ। ਨਾਲ ਹੀ ਅਮਰਨਾਥ ਯਾਤਰਾ ਨੂੰ ਲੈ ਕੇ ਵੀ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਅਮਿਤ ਸ਼ਾਹ ਇਸ ਬੈਠਕ ‘ਚ ਅਮਰਨਾਥ ਯਾਤਰਾ ‘ਚ ਸੁਰੱਖਿਆ ਵਿਵਸਥਾ ‘ਤੇ ਵੀ ਚਰਚਾ ਕਰਨਗੇ। ਮੀਟਿੰਗ ਵਿੱਚ ਐਨਐਸਏ ਅਜੀਤ ਡੋਭਾਲ ਅਤੇ ਜੰਮੂ ਕਸ਼ਮੀਰ ਦੇ ਡੀਜੀਪੀ ਵੀ ਮੌਜੂਦ ਰਹਿਣਗੇ। ਵੀਡੀਓ ਦੇਖੋ