ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ

| Edited By: Ramandeep Singh

| Jul 25, 2024 | 4:37 PM IST

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਸਰਕਾਰ ਦਫ਼ਤਰ ਵਿੱਚ ਬੈਠ ਕਹਿ ਰਹੀ ਹੈ ਕਿ ਅਸੀਂ ਕਿਸਾਨਾਂ ਲਈ ਬਹੁੱਤ ਕੁੱਝ ਕੀਤਾ। ਸਰਕਾਰ ਨੇ ਕਾਰਪੋਰੇਟਸ ਦਾ ਕਰਜ਼ਾ ਮੁਆਫ ਕਰ ਦਿੱਤਾ ਪਰ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨ ਪ੍ਰਦਰਸ਼ਨ ਕਰ ਰਿਹਾ ਸੀ, ਉਹ ਕਹਿ ਰਹੇ ਸਨ ਕਿ ਤਿੰਨ ਕਾਲੇ ਕਾਨੂੰਨ ਵਾਪਸ ਲੈ ਲਓ। ਕਿਸਾਨ ਕਹਿ ਰਹੇ ਹਨ ਉਹ ਦਿੱਲੀ ਆਉਣਾ ਚਾਹੁੰਦੇ ਹਨ, ਜੇਕਰ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਦਿੱਤਾ ਹੈ ਤਾਂ ਉਹ ਪ੍ਰਦਰਸ਼ਨ ਕਿਉਂ ਕਰ ਰਹੇ ਹਨ। ਉਹ 40-50 ਡਿਗਰੀ ਤਾਪਮਾਨ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਕਈ ਕਿਸਾਨ ਇਸ ਦੌਰਾਨ ਮਾਰੇ ਗਏ ਅਤੇ ਕਈ ਜਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਸਰਕਾਰ ਦਫ਼ਤਰ ਵਿੱਚ ਬੈਠ ਕਹਿ ਰਹੀ ਹੈ ਕਿ ਅਸੀਂ ਕਿਸਾਨਾਂ ਲਈ ਬਹੁੱਤ ਕੁੱਝ ਕੀਤਾ। ਸਰਕਾਰ ਨੇ ਕਾਰਪੋਰੇਟਸ ਦਾ ਕਰਜ਼ਾ ਮੁਆਫ ਕਰ ਦਿੱਤਾ ਪਰ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਹੈ।
Published on: Jul 25, 2024 04:36 PM IST