4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ

| Edited By: Kusum Chopra

| Mar 21, 2025 | 6:37 PM IST

ਇਸ ਤੋਂ ਪਹਿਲਾਂ ਜਦੋਂ ਸਾਰੇ ਸੱਤ ਸਾਥੀ ਦੇਰ ਸ਼ਾਮ ਦਿੱਲੀ ਪਹੁੰਚੇ, ਤਾਂ ਉਨ੍ਹਾਂ ਨੂੰ ਦੇਰ ਰਾਤ ਅੰਮ੍ਰਿਤਸਰ ਭੇਜ ਦਿੱਤਾ ਗਿਆ। ਅੱਜ ਸਾਰੇ ਸਾਥੀਆਂ ਨੂੰ ਅਜਨਾਲਾ ਅਦਾਲਤ, ਅੰਮ੍ਰਿਤਸਰ ਵਿੱਚ ਪੇਸ਼ ਕੀਤਾ ਗਿਆ ਅਤੇ ਫਰਵਰੀ 2023 ਵਿੱਚ ਪੁਲਿਸ ਸਟੇਸ਼ਨ ਤੇ ਹਮਲੇ ਲਈ ਉਨ੍ਹਾਂ ਦਾ ਰਿਮਾਂਡ ਪ੍ਰਾਪਤ ਕੀਤਾ ਗਿਆ।

ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਬੀਤੀ ਰਾਤ ਅੰਮ੍ਰਿਤਸਰ ਪਹੁੰਚੇ। ਰਾਤ ਨੂੰ ਪੁਲਿਸ ਨੇ ਉਹਨਾਂ ਨੂੰ ਕਿਸੇ ਅਣਜਾਣ ਜਗ੍ਹਾ ਤੇ ਇੱਕ ਸੁਰੱਖਿਅਤ ਘਰ ਵਿੱਚ ਰੱਖਿਆ ਗਿਆ। ਅੱਜ ਉਹਨਾਂ ਨੂੰ ਅਜਨਾਲਾ ਅਦਾਲਤ, ਅੰਮ੍ਰਿਤਸਰ ਵਿੱਚ ਪੇਸ਼ ਕੀਤਾ ਗਿਆ ਅਤੇ ਉਹਨਾਂ ਨੂੰ 4 ਦਿਨਾਂ ਰਿਮਾਂਡ ਤੇ ਭੇਜ ਦਿੱਤਾ ਗਿਆ। ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਦੋ ਬੈਚਾਂ ਵਿੱਚ ਡਿਬਰੂਗੜ੍ਹ ਤੋਂ ਦਿੱਲੀ ਲੈ ਕੇ ਆਈਆਂ।

Published on: Mar 21, 2025 02:47 PM IST