ਹਿਰਾਸਤ ਚ ਅੰਮ੍ਰਿਤਪਾਲ ਸਿੰਘ ਦੇ ਮਾਤਾ, ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਨੂੰ ਲੈ ਕੇ ਕੱਢਣਾ ਸੀ ਮਾਰਚ
ਪੁਲਿਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਡੀਸੀਪੀ ਨੇ ਕਿਹਾ ਕਿ ਉਸ ਨੂੰ ਹਿਦਾਇਤਨ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ।
ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਆਸਾਮ ਦੀ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਸਤਾਵਿਤ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਖ਼ਿਲਾਫ਼ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਦੀ ਕਾਰਵਾਈ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਨੌਂ ਸਾਥੀਆਂ ਐਨਐਸਏ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ।