ਹਿਰਾਸਤ ‘ਚ ਅੰਮ੍ਰਿਤਪਾਲ ਸਿੰਘ ਦੇ ਮਾਤਾ, ਪੰਜਾਬ ਦੀ ਜੇਲ੍ਹ 'ਚ ਸ਼ਿਫਟ ਕਰਨ ਦੀ ਮੰਗ ਨੂੰ ਲੈ ਕੇ ਕੱਢਣਾ ਸੀ ਮਾਰਚ Punjabi news - TV9 Punjabi

ਹਿਰਾਸਤ ਚ ਅੰਮ੍ਰਿਤਪਾਲ ਸਿੰਘ ਦੇ ਮਾਤਾ, ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਨੂੰ ਲੈ ਕੇ ਕੱਢਣਾ ਸੀ ਮਾਰਚ

Published: 

08 Apr 2024 13:35 PM

ਪੁਲਿਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਡੀਸੀਪੀ ਨੇ ਕਿਹਾ ਕਿ ਉਸ ਨੂੰ ਹਿਦਾਇਤਨ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ।

Follow Us On

ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਆਸਾਮ ਦੀ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਸਤਾਵਿਤ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਖ਼ਿਲਾਫ਼ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਦੀ ਕਾਰਵਾਈ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਨੌਂ ਸਾਥੀਆਂ ਐਨਐਸਏ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ।

Tags :
Exit mobile version