ਅੰਮ੍ਰਿਤਸਰ ‘ਚ ASI ‘ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅਚਾਨਕ ਟੁੱਟੇ ਮੁਸੀਬਤ ਦੇ ਇਸ ਪਹਾੜ ਨੂੰ ਲੈ ਕੇ ਹੁਣ ਸਰਕਾਰ ਨੇ ਵੀ ਪੀੜਤ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਸਰਕਾਰ ਨੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਵੀ ਪਰਿਵਾਰ ਨੂੰ ਦਿੱਤਾ ਜਾਵੇਗਾ।
ਅੰਮ੍ਰਿਤਸਰ ‘ਚ ਵੀਰਵਾਰ ਦੇਰ ਰਾਤ ਡਿਊਟੀ ਦੌਰਾਨ ਗਸ਼ਤ ਕਰ ਰਹੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੁਲਿਸ ਵਿਭਾਗ ਸਮੇਤ ਪੂਰੇ ਇਲਾਕੇ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉੱਧਰ ਮ੍ਰਿਤਕ ਪੁਲਿਸ ਮੁਲਾਜ਼ਮ ਦਾ ਪਰਿਵਾਰ ਵੀ ਡੂੰਘੇ ਸਦਮੇ ਵਿੱਚ ਹੈ।ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਕੀਤੀ ਹੈ।
Published on: Sep 18, 2026 03:59 PM IST
Loading...
Unable to load recommendations.
Follow Us
