ਅੰਮ੍ਰਿਤਸਰ ‘ਚ ਬੰਦ ਘਰ ‘ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ ‘ਚ ਨੂੰਹ
ਪੁਲਿਸ ਅਧਿਕਾਰੀਆਂ ਮੁਤਾਬਕ, ਮੁੱਢਲੀ ਜਾਂਚ ਦੌਰਾਨ ਮ੍ਰਿਤਕ ਗੌਰਵ ਦੀ ਪਤਨੀ ਦੀ ਭੂਮਿਕਾ ਸ਼ੱਕ ਦੇ ਘੇਰੇ 'ਚ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰਵ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਦੂਜੇ ਸੂਬੇ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਹੋਇਆ ਸੀ। ਹਾਲਾਂਕਿ, ਇਸ ਮਾਮਲੇ 'ਚ ਉਸ ਦੀ ਸ਼ਮੂਲੀਅਤ ਬਾਰੇ ਹਾਲੇ ਕੋਈ ਅੰਤਿਮ ਪੁਸ਼ਟੀ ਨਹੀਂ ਹੋਈ ਹੈ ਤੇ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ‘ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਗਲੀ ਨੰਬਰ 4 ‘ਚ ਸਥਿਤ ਇੱਕ ਬੰਦ ਘਰ ‘ਚੋਂ ਮਾਂ ਅਤੇ ਪੁੱਤ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਬਰਾਮਦ ਹੋਈਆਂ। ਘਰ ‘ਚੋਂ ਬਦਬੂ ਆਉਣ ‘ਤੇ ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਟੀਮ ਸ਼ਾਮ ਕਰੀਬ 4:30 ਵਜੇ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਰ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਜਾਂਚ ਕੀਤੀ ਤਾਂ ਦੋ ਲਾਸ਼ਾਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਕਰੀਬ 35 ਸਾਲਾ ਗੌਰਵ ਤੇ ਉਸ ਦੀ 70 ਸਾਲਾ ਮਾਤਾ ਰਿਤੂ ਵਜੋਂ ਹੋਈ ਹੈ। ਵੇਖੋ ਵੀਡੀਓ…
Follow Us
Latest Videos
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...