Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ

| Edited By: Isha Sharma

Mar 17, 2025 | 4:43 PM

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਇਆ ਸੀ। ਸੀਸੀਟੀਵੀ ਤੋਂ ਸਾਫ਼ ਦਿਖਾਈ ਦੇ ਰਿਹਾ ਸੀ ਕਿ ਹਮਲਾਵਰ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਕੋਈ ਚੀਜ਼ ਸੁੱਟ ਕੇ ਮੰਦਰ ਤੇ ਹਮਲਾ ਕੀਤਾ।

ਅੰਮ੍ਰਿਤਸਰ ਦੇ ਮੰਦਰ ਤੇ ਗ੍ਰਨੇਡ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਗੁਰਸਿਦਕ ਉਰਫ਼ ਸਿੱਦੀਕੀ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬੱਲ, ਅੰਮ੍ਰਿਤਸਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਫਿਲਹਾਲ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।