ਅੰਮ੍ਰਿਤਸਰ ਪੁਲਿਸ ਨੇ ਲਸ਼ਕਰ ਦੇ ਅੱਤਵਾਦੀ ਕੀਤੇ ਕਾਬੂ, ਭਾਰੀ ਗੋਲਾ ਬਾਰੂਦ ਬਰਮਾਦ
ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗ੍ਰਨੇਡ,1 ਪਿਸਤੌਲ, 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜ਼ਮ ਪੰਜਾਬ ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।
ਅੰਮ੍ਰਿਤਸਰ ਚ ਪੁਲਿਸ ਨੇ ਵੱਡੀ ਅੱਤਵਾਦੀ ਕੋਸ਼ਿਸ਼ ਨੂੰ ਨਾਕਾਮ ਕਰਨ ਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਗੋਲਾ ਬਾਰੂਦ ਵੀ ਬਰਾਮਦ ਕੀਤਾ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇੱਕ ਆਪ੍ਰੇਸ਼ਨ ਕੀਤਾ ਹੈ। ਖੁਫੀਆ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਤੋਂ 2 ਅੱਤਵਾਦੀਆਂ ਨੂੰ ਫੜਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।
Latest Videos
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ