Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ – ਸ਼ਾਂਤੀ ਬਣਾਈ ਰੱਖੋ
ਪੁਲਿਸ ਟੀਮ ਇਸ ਦੌਰਾਨ ਸਕੂਲ ਅੰਦਰ ਜਾ ਕੇ ਸਾਰੇ ਕਲਾਸ ਰੂਮਾਂ ਦੀ ਤਲਾਸ਼ੀ ਲੈ ਰਹੀ ਹੈ। ਈ-ਮੇਲ ਦੀ ਜਾਂਚ ਕਰਨ ਲਈ ਇਸ ਨੂੰ ਸਾਈਬਰ ਸੈੱਲ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਧਮਕੀ ਕਿਸ ਸੰਗਠਨ ਜਾਂ ਕਿਸ ਵਿਅਕਤੀ ਨੇ ਦਿੱਤੀ ਹੈ, ਫਿਲਹਾਲ ਅਜੇ ਤੱਕ ਇਸ ਦਾ ਖੁਲਾਸਾ ਨਹੀਂ ਹੋ ਪਾਇਆ ਹੈ।
Amritsar School Bomb Threat: ਅੰਮ੍ਰਿਤਸਰ ਦੇ ਕਈ ਸਕੂਲਾਂ ਨੂ੍ੰ ਇੱਕੋ ਨਾਲ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪਹਿਲਾਂ ਇਹ ਖਬਰ ਆਈ ਸੀ ਕਿ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪਰ ਹੁਣ ਪਤਾ ਲੱਗਾ ਹੈ ਕਿ ਸ਼ਹਿਰ ਦੇ ਕਈ ਸਕੂਲਾਂ ਨੂੰ ਧਮਕੀ ਭਰੇ ਮੇਜ ਭੇਜੇ ਗਏ ਹਨ। ਜਿਸਤੋਂ ਬਾਅਦ ਜਿਲ੍ਹੇ ਦਾ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਇਲਾਕਾ ਸੀਲ ਕਰ ਦਿੱਤਾ ਹੈ। ਮੌਕੇ ‘ਤੇ ਬੰਬ ਨਿਰੋਧਕ ਟੀਮਾਂ ਤੇ ਫਾਇਰ ਬ੍ਰਿਗੇਡ ਬੁਲਾ ਲਈ ਗਈ ਹੈ। ਉੱਧਰ, ਸਰਕਾਰ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
Published on: Dec 12, 2025 06:24 PM IST
