ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ

| Edited By: Rohit Kumar

Mar 15, 2025 | 4:14 PM

ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ 'ਤੇ ਹੋਏ ਗ੍ਰਨੇਡ ਹਮਲੇ ਦਾ ਸੀਸੀਟੀਵੀ ਵੀਡੀਓ ਸਾਹਮਣੇ ਆ ਗਿਆ ਹੈ। ਵੀਡੀਓ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਮੰਦਰ ਵੱਲ ਕੁਝ ਸੁੱਟਦੇ ਹੋਏ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਧਮਾਕਾ ਹੋਇਆ।

ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਹੁਣ ਇਸ ਹਮਲੇ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਹਮਲਾ ਦੇਰ ਰਾਤ ਲਗਭਗ 12:35 ਵਜੇ ਹੋਇਆ। ਜਿਸ ਮੰਦਰ ਤੇ ਹਮਲਾ ਹੋਇਆ ਉਹ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਦਾ ਠਾਕੁਰਦੁਆਰਾ ਮੰਦਰ ਹੈ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਇਹ ਹਮਲਾ ਮੰਦਰ ਤੇ ਹੋਇਆ, ਤਾਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ ਪਰ ਖੁਸ਼ਕਿਸਮਤੀ ਨਾਲ ਮੰਦਰ ਦਾ ਪੁਜਾਰੀ ਵਾਲ-ਵਾਲ ਬਚ ਗਿਆ।