ਅੰਮ੍ਰਿਤਸਰ ‘ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ… ਸਕੂਲ ਜਾਂ ਸਿਸਟਮ?
ਉੱਧਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਕੂਲ ਪ੍ਰਿੰਸੀਪਲ ਅਤੇ ਇੱਕ ਸਟਾਫ ਮੈਂਬਰ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ। ਮੁਲਜ਼ਮਾਂ ਨੂੰ ਅਰੈਸਟ ਕਰਨ ਲਈ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਕੇ ਪਤਾ ਲਗਾਇਆ ਜਾਵੇਗਾ ਕਿ ਆਖਿਰ ਪੀੜਤਾ ਕੁੜੀ ਨੂੰ ਆਪਣੀ ਜਾਨ ਦੇਣ ਲਈ ਕਿਸਨੇ ਉਕਸਾਇਆ ਸੀ।
ਅੰਮ੍ਰਿਤਸਰ ਤੋਂ ਬੜੀ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 12ਵੀਂ ਜਮਾਤ ਦੀ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ। ਸਕੂਲ ‘ਤੇ ਫੀਸ ਲਈ ਦਬਾਅ ਪਾਉਣ ਦਾ ਵੀ ਆਰੋਪ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੂੰ ਫੀਸ ਲਈ ਦਬਾਅ ਬਣਾਇਆ ਜਾ ਰਿਹਾ ਸੀ। ਮਾਪਿਆਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਹੁਣ ਹਰ ਪਹਿਲੂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ। ਵਿਦਿਆਰਥਣ ਵੱਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ, ਇਸ ਦਾ ਸਹੀ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
Published on: Jun 02, 2026 04:48 PM IST
Follow Us