ਬੀਜੇਪੀ, ਅਕਾਲੀ ਦਲ ਅਤੇ ਹੁਣ ਕਾਂਗਰਸ….ਕਿੱਥੇ ਰੁਕਣਗੇ ਅਨਿਲ ਜੋਸ਼ੀ? Video
ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਇਹ ਕਾਰਵਾਈ ਕੀਤੀ ਗਈ ਹੈ।ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਪੁੱਤਰ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਪੰਜਾਬ ਵਿੱਚ 2027 ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅੰਮ੍ਰਿਤਸਰ ਤੋਂ ਅਕਾਲੀ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਉਹ ਜਲਦ ਹੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉੱਥੇ ਹੀ ਸੁਖਬੀਰ ਬਾਦਲ ਨੇ ਐਕਸ਼ਨ ਲੈਂਦਿਆਂ ਜਗਦੀਪ ਚੀਮਾ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਇਹ ਕਾਰਵਾਈ ਕੀਤੀ ਗਈ ਹੈ।ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਪੁੱਤਰ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ਐਕਸ ਹੈਂਡਲ ਤੇ ਪੋਸਟ ਕੀਤੀ। ਡਾ. ਚੀਮਾ ਨੇ ਕਿਹਾ ਕਿ ਜਗਦੀਪ ਚੀਮਾ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੀ, ਜਿਸ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ।
Published on: Sep 30, 2025 06:03 PM IST
