Anmol Bishnoi Deported to India: ਗੈਂਗਸਟਰ ਅਨਮੋਲ ਬਿਸ਼ਨੋਈ ਦੀ ਭਾਰਤ ਵਾਪਸੀ, ਸਿੱਧੂ ਮੂਸੇਵਾਲਾ ਅਤੇ ਸਲਮਾਨ ਖਾਨ ਮਾਮਲਿਆਂ ਦੀ NIA ਕਰੇਗੀ ਜਾਂਚ

| Edited By: Kusum Chopra

| Nov 19, 2025 | 1:36 PM IST

ਨਮੋਲ ਬਿਸ਼ਨੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ ਅਤੇ ਉਸ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ, NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਮੁੱਖ ਮੁਲਜਮ ਹੋਣ ਦਾ ਦੋਸ਼ ਹੈ।

ਬਦਨਾਮ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ ਹੈ। ਰਾਸ਼ਟਰੀ ਜਾਂਚ ਏਜੰਸੀ (NIA) ਨੇ ਬੁੱਧਵਾਰ ਸਵੇਰੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ‘ਤੇ ਪਹੁੰਚਣ ‘ਤੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਅਨਮੋਲ ਬਿਸ਼ਨੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ ਅਤੇ ਉਸ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ, NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਮੁੱਖ ਮੁਲਜਮ ਹੋਣ ਦਾ ਆਰੋਪ ਹੈ। NIA ਨੇ ਉਸ ‘ਤੇ ₹10 ਲੱਖ ਦਾ ਇਨਾਮ ਐਲਾਨਿਆ ਸੀ।

Published on: Nov 19, 2025 01:25 PM IST