ਸੀਐਮ ਮਾਨ ਨੇ ਕੱਚੇ ਮੁਲਾਜ਼ਮਾਂ ਨੂੰ ਤੋਹਫ਼ਾ, ਕਿਹਾ ਛੇਤੀ ਕੀਤਾ ਜਾਵੇਗਾ ਪੱਕਾ
Updated On: 15 Mar 2023 16:33:PM
ਲੋਹੜੀ ਦੇ ਪਵਿਤੱਰ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ. ਮੁੱਖ ਮੰਤਰੀ ਮਾਨ ਨੇ ਇਸ ਦੇ ਨਾਲ ਹੀ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਪੰਜਾਬ ਦੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਹੈ। ਸੀਐੱਮ ਮਾਨ ਨੇ ਲਿੱਖਿਆ “ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈਵੇਰਵੇ ਜਲਦੀ ਲੋਹੜੀ ਦੀਆਂ ਮੁਬਾਰਕਾਂ।”