ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ ‘ਚ DSP ਰਾਜਨਪਾਲ ਗ੍ਰਿਫ਼ਤਾਰ

| Edited By: Kusum Chopra

| Jul 04, 2025 | 7:00 PM IST

ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕੀਤੀ ਜਾ ਗਈ, ਜਿਸ ਦੇ ਤਹਿਤ 3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜੇਲ੍ਹ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਮਿਲ ਰਹੀ ਸੀ, ਜਿਸ ਤੋਂ ਬਾਅਦ ਸਰਕਾਰ ਚੌਕਸ ਹੋ ਗਈ।

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਐਕਸ਼ਨ ਲੈਂਦੇ ਹੋਏ ਫਰੀਦਕੋਟ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ, ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਆਪਣੇ ਖਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਰੱਦ ਕਰਨ ਲਈ 1 ਲੱਖ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਉਹ ਇਸ ਚ ਕਾਮਯਾਬ ਨਹੀਂ ਹੋ ਪਾਇਆ। ਉਸ ਤੇ ਐਫਆਈਆਰ ਦਰਜ ਕਰਕੇ, ਗ੍ਰਿਫ਼ਤਾਰੀ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਰਹੀ ਹੈ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ।

Published on: Jul 04, 2025 03:20 PM IST