ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ

| Edited By: Rohit Kumar

| Jan 09, 2025 | 5:20 PM

Farmer Suicide At Shambu Border ਸ਼ੰਭੂ ਸਰਹੱਦ 'ਤੇ ਕਿਸਾਨਾਂ ਦਾ ਧਰਨਾ ਬੀਤੇ 11 ਮਹੀਨੀਆਂ ਤੋਂ ਲਗਾਤਾਰ ਜਾਰੀ ਹੈ। ਤਰਨ ਤਾਰਨ ਦੇ ਪਿੰਡ ਪਊਵਿੰਡ ਦੇ ਕਿਸਾਨ ਰੇਸ਼ਮ ਸਿੰਘ ਨੇ ਸ਼ੰਭੂ ਮੋਰਚੇ 'ਤੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ। ਹਸਪਤਾਲ ਵਿੱਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ।

ਬੀਤੇ ਸਾਲ 13 ਫਰਵਰੀ ਤੋਂ ਸ਼ੰਭੂ ਸਰਹੱਦ ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਸੀ ਅਤੇ ਅੰਦੋਲਨ ਦਾ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਹੈ।ਕਿਸਾਨਾਂ ਨੂੰ ਜਿਵੇਂ ਹੀ ਰੇਸ਼ਮ ਸਿੰਘ ਦੇ ਜ਼ੀਹਰ ਖਾਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ। ਮ੍ਰਿਤਕ ਕਿਸਾਨ ਨੇ ਹਸਪਤਾਲ ਵਿੱਚ ਇਲਾਜ਼ ਦੌਰਾਨ ਦਮ ਤੋੜ ਦਿੱਤਾ ਹੈ।

Published on: Jan 09, 2025 04:14 PM