ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਜਸਬੀਰ ਸਿੰਘ ਦਾਨਿਸ਼ ਦੇ ਸੱਦੇ ਤੇ ਦਿੱਲੀ ਚ ਪਾਕਿਸਤਾਨ ਨੈਸ਼ਨਲ ਡੇਅ ਪ੍ਰੇਗਰਾਮ ਚ ਸ਼ਾਮਲ ਹੋਇਆ ਸੀ, ਜਿੱਥੇ ਉਸ ਦੀ ਮੁਲਾਕਾਤ ਪਾਕਿਸਤਾਨੀ ਸੈਨਾ ਦੇ ਅਧਿਕਾਰੀਆਂ ਅਤੇ ਯੂਟਿਊਬ ਵਲੋਗਰਸ ਨਾਲ ਹੋਈ। ਉਹ 2020, 2021 ਤੇ 2024 ਚ ਪਾਕਿਸਤਾਨ ਜਾ ਚੁੱਕਿਆ ਹੈ।
ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਲਈ ਜਾਸੂਸੀ ਕਰਨ ਦੇ ਆਰੋਪਾਂ ਚ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਸਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਦੀ 7 ਦਿਨਾਂ ਦੀ ਰਿਮਾਂਡ ਮੰਗੀ ਸੀ, ਪਰ ਕੋਰਟ ਨੇ ਫਿਲਹਾਲ ਪੁਲਿਸ ਨੂੰ 3 ਦਿਨਾਂ ਲਈ ਮੁਲਜ਼ਮ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਹੈ। ਦੱਸ ਦੇਈਏ ਕਿ ਜਸਬੀਰ ਸਿੰਘ ਰੂਪਨਗਰ ਦੇ ਮਹਲਾਂ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਯੂਟਿਊਬ ਚੈਨਲ ਦਾ ਨਾਂ ਜਾਨ ਮਹਲ ਹੈ, ਜਿਸ ਦੇ 10 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ।
