E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
ਕੇਜਰੀਵਾਲ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਜਾਂ ਤਾਂ E-20 ਪੈਟਰੋਲ ਵਾਪਸ ਲਵੇ ਜਾਂ ਇਸ ਦੀ ਕੀਮਤ 85 ਰੁਪਏ ਪ੍ਰਤੀ ਲੀਟਰ ਤੱਕ ਸੀਮਤ ਕਰੇ। ਉਹ ਲੋਕਾਂ ਨੂੰ ਆਪਣੇ ਵਾਹਨਾਂ ਲਈ ਸ਼ੁੱਧ ਪੈਟਰੋਲ ਤੇ ਈਥਾਨੌਲ-ਮਿਸ਼ਰਿਤ ਪੈਟਰੋਲ 'ਚੋਂ ਇੱਕ ਦੀ ਚੋਣ ਕਰਨ ਦਾ ਵਿਕਲਪ ਵੀ ਮੰਗਦੇ ਹਨ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਸਮਾਪਤ ਹੋ ਗਿਆ ਹੈ। ਉਨ੍ਹਾਂ ਨੇ ਈ-20 ਪੈਟਰੋਲ ਖਿਲਾਫ ਪਟੀਸ਼ਨ ਦਿੱਲੀ ਪੁਲਿਸ ਦੀ ਗੱਡੀ ਵਿੱਚ ਰੱਖ ਦਿੱਤੀ ਹੈ। ਪਾਰਟੀ ਜਲਦੀ ਹੀ ਆਪਣੇ ਅਗਲੇ ਕਦਮ ਦਾ ਐਲਾਨ ਕਰੇਗੀ। ਕੇਜਰੀਵਾਲ ਅੱਜ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕਰ ਰਹੇ ਸਨ, ਪਰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਫਿਰੋਜ਼ਸ਼ਾਹ ਰੋਡ ‘ਤੇ ਰੋਕ ਦਿੱਤਾ, ਜਿਸ ਕਾਰਨ ‘ਆਪ’ ਆਗੂਆਂ ਨੇ ਧਰਨਾ ਪ੍ਰਦਰਸ਼ਨ ਕੀਤਾ।
Loading...
Unable to load recommendations.
Follow Us
