Asia Cup 2025: ਇੱਕ ਵਾਰ ਫਿਰ ਸਰੇਂਡਰ ਨੂੰ ਮਜਬੂਰ ਹੋਈ ਪਾਕਿਸਤਾਨੀ ਟੀਮ
ਟਾਈਮਜ਼ ਆਫ ਇੰਡੀਆ ਦੀ ਇੱਕ ਰਿਪੋਰਟ ਦੇ ਅਨੁਸਾਰ, ਪਾਈਕ੍ਰਾਫਟ ਨੇ ਪਾਕਿਸਤਾਨ ਕ੍ਰਿਕਟ ਬੋਰਡ ਜਾਂ ਕਪਤਾਨ ਤੋਂ ਮੁਆਫ਼ੀ ਨਹੀਂ ਮੰਗੀ ਹੈ। ਰਿਪੋਰਟਾਂ ਦੇ ਅਨੁਸਾਰ, ਮੁਆਫ਼ੀ ਦਾ ਕੋਈ ਸਵਾਲ ਹੀ ਨਹੀਂ ਸੀ, ਕਿਉਂਕਿ ਮੈਚ ਰੈਫਰੀ ਨੇ ਕੋਈ ਗਲਤੀ ਨਹੀਂ ਕੀਤੀ ਸੀ। ਦਰਅਸਲ, ਪਾਈਕ੍ਰਾਫਟ ਨੇ ਹੀ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ, ਟੀਮ ਮੈਨੇਜਰ ਨਵੀਦ ਅਕਰਮ ਚੀਮਾ ਅਤੇ ਮੁੱਖ ਕੋਚ ਮਾਈਕ ਹੇਸਨ ਨੂੰ ਕਿਸੇ ਵੀ ਗਲਤਫਹਿਮੀ ਨੂੰ ਦੂਰ ਕਰਨ ਲਈ ਆਪਣੇ ਕਮਰੇ ਵਿੱਚ ਬੁਲਾਇਆ ਸੀ।
Pakistani Drama in Asia Cup 2025: ਏਸ਼ੀਆ ਕੱਪ 2025 ਵਿੱਚ ਪਾਕਿਸਤਾਨ ਕ੍ਰਿਕਟ ਟੀਮ ਵੱਲੋਂ ਦਿਖਾਇਆ ਗਿਆ ਡਰਾਮਾ ਵਿਸ਼ਵ ਕ੍ਰਿਕਟ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਯੂਏਈ ਵਿਰੁੱਧ ਆਪਣੇ ਮੈਚ ਤੋਂ ਪਹਿਲਾਂ, ਪਾਕਿਸਤਾਨ ਕ੍ਰਿਕਟ ਬੋਰਡ (PCB) ਨੇ ਮੈਚ ਰੈਫਰੀ ਐਂਡੀ ਪਾਈਕ੍ਰਾਫਟ ਨੂੰ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਮੈਚ ਅਤੇ ਟੂਰਨਾਮੈਂਟ ਦਾ ਬਾਈਕਾਟ ਕਰਨਗੇ। ਹਾਲਾਂਕਿ, ਲਗਭਗ 70 ਮਿੰਟਾਂ ਦੇ ਅੰਦਰ, ਪਾਕਿਸਤਾਨ ਨੇ ਆਪਣਾ ਫੈਸਲਾ ਬਦਲ ਦਿੱਤਾ ਅਤੇ ਮੈਚ ਖੇਡਣ ਲਈ ਸਹਿਮਤ ਹੋ ਗਿਆ। ਇਸ ਯੂ-ਟਰਨ ਦੇ ਪਿੱਛੇ ਮੁੱਖ ਕਾਰਨ ਆਈਸੀਸੀ ਦਾ ਦਬਾਅ ਅਤੇ ਮੈਚ ਰੱਦ ਹੋਣ ਕਾਰਨ 16 ਮਿਲੀਅਨ ਡਾਲਰ ਦੇ ਵਿੱਤੀ ਨੁਕਸਾਨ ਦਾ ਡਰ ਮੰਨਿਆ ਜਾ ਰਿਹਾ ਹੈ। ਪਾਕਿਸਤਾਨ ਨੇ ਅੰਤ ਵਿੱਚ ਮੈਚ 41 ਦੌੜਾਂ ਨਾਲ ਮੈਚ ਜਿੱਤਿਆ ਅਤੇ ਸੁਪਰ ਫੋਰ ਵਿੱਚ ਪਹੁੰਚ ਗਿਆ। ਇਸ ਘਟਨਾਕ੍ਰਮ ਨਾਲ ਪਾਕਿਸਤਾਨ ਦੀ ਰਣਨੀਤੀ ਨੂੰ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਦੇਖੋ ਵੀਡੀਓ।
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ