ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ‘ਤੇ ਲੰਗਰ ਦੀ ਸੇਵਾ ਕੀਤੀ… ਪਟਨਾ ‘ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਗੁਰਦੁਆਰੇ ਵਿੱਚ ਲੰਗਰ ਵਰਤਾਇਆ। ਪ੍ਰਧਾਨ ਮੰਤਰੀ ਸਿੱਖ ਪੱਗ ਬੰਨ੍ਹ ਕੇ ਪਟਨਾ ਸਾਹਿਬ ਗੁਰਦੁਆਰੇ ਪਹੁੰਚੇ ਸਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੰਗਰ ਵੀ ਛਕਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਪਟਨਾ ਸਥਿਤ ਗੁਰਦੁਆਰਾ ਪਟਨਾ ਸਾਹਿਬ ਨਤਮਸਤਕ ਹੋਣ ਪਹੁੰਚੇ। ਪੀਐਮ ਮੋਦੀ ਨੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਲੰਗਰ ਦੀ ਸੇਵਾ ਕੀਤੀ। ਪ੍ਰਧਾਨ ਮੰਤਰੀ ਸਿੱਖ ਪੱਗ ਬੰਨ੍ਹ ਕੇ ਪਟਨਾ ਸਾਹਿਬ ਗੁਰਦੁਆਰੇ ਪਹੁੰਚੇ ਸਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੰਗਰ ਵੀ ਛਕਿਆ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਐਤਵਾਰ ਨੂੰ ਪਟਨਾ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਰੋਡ ਸ਼ੋਅ ਕੀਤਾ। ਅੱਜ ਪੀਐਮ ਮੋਦੀ ਹਾਜੀਪੁਰ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਨਗੇ। ਵੀਡੀਓ ਦੇਖੋ