CM ਦੀ ਕੁਰਸੀ ਦੇ 7 ਦਾਅਵੇਦਾਰ…ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
Atishi New CM Of Delhi: ਨਵਾਂ ਮੁੱਖ ਮੰਤਰੀ ਬਣਾਉਣ ਦਾ ਏਜੰਡਾ ਵੀ ਆਪ ਦਾ ਵਿਸਥਾਰ ਹੈ। ਆਮ ਆਦਮੀ ਪਾਰਟੀ 10 ਸਾਲਾਂ ਵਿੱਚ ਕੌਮੀ ਪਾਰਟੀ ਬਣ ਗਈ ਪਰ ਹਿੰਦੀ ਪੱਟੀ ਦੇ 7 ਵੱਡੇ ਰਾਜਾਂ (ਯੂ.ਪੀ., ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ, ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਉੱਤਰਾਖੰਡ) ਵਿੱਚ ਆਪ ਕੋਈ ਚਮਤਕਾਰ ਨਹੀਂ ਕਰ ਸਕੀ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਹੁਣ ਦੇਸ਼ ਭਰ 'ਚ ਘੁੰਮ ਕੇ ਪਾਰਟੀ ਸੰਗਠਨ ਤੋਂ ਫੀਡਬੈਕ ਲੈ ਕੇ ਰਣਨੀਤੀ ਤਿਆਰ ਕਰਨਗੇ।
ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਸੀਐੱਮ ਅਹੁਦੇ ਲਈ ਕੁੱਲ 7 ਦਾਅਵੇਦਾਰ ਸਨ ਪਰ ਆਤਿਸ਼ੀ ਨੇ ਸਾਰਿਆਂ ਨੂੰ ਪਿੱਛੇ ਛੱਡ ਕੇ ਸੀਐੱਮ ਦਾ ਅਹੁਦਾ ਹਾਸਲ ਕਰ ਲਿਆ ਹੈ। ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਆਤਿਸ਼ੀ ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਸਵਾਲ ਉੱਠ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਆਪਣਾ ਉੱਤਰਾਧਿਕਾਰੀ ਕਿਉਂ ਨਿਯੁਕਤ ਕੀਤਾ ਹੈ? ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਕੁੱਲ 7 ਨਾਂ ਸ਼ਾਮਲ ਸਨ। ਇਨ੍ਹਾਂ ਵਿਚ ਸਭ ਤੋਂ ਪਹਿਲਾਂ ਨਾਂ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਸੀ। ਹਾਲਾਂਕਿ ਵਿਧਾਇਕ ਨਾ ਹੋਣ ਕਾਰਨ ਉਨ੍ਹਾਂ ਦਾ ਦਾਅਵਾ ਸ਼ੁਰੂ ਤੋਂ ਹੀ ਕਮਜ਼ੋਰ ਰਿਹਾ।
Published on: Sep 17, 2024 04:36 PM
Latest Videos
ਵੀਰ ਬਾਲ ਦਿਵਸ ਤੇ ਸੀਐਮ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਅਕਾਲੀਆਂ ਬਾਰੇ ਕੀ ਬੋਲੇ?
Delhi AQI Set to Deteriorate: ਦਿੱਲੀ ਵਿੱਚ ਫਿਰ ਵਧੇਗਾ ਪ੍ਰਦੂਸ਼ਣ, ਛਾਵੇਗੀ ਧੁੰਦ, ਮੰਤਰੀ ਨੇ ਦਿੱਤੀ ਚੇਤਾਵਨੀ
Weather Update: ਕ੍ਰਿਸਮਸ ਵਾਲੇ ਦਿਨ ਦੇਸ਼ ਭਰ ਵਿੱਚ ਠੰਡ ਅਤੇ ਧੁੰਦ ਦਾ ਅਸਰ, ਜਾਣੋ IMD ਦਾ ਨਵਾਂ ਅਪਡੇਟ
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ