ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਪਹਿਲਾਂ ਵੀ 10 ਤੋਂ 12 ਵਾਰ ਕਾਰਾ ਹੋ ਚੁੱਕਿਆ ਹੈ, ਜੋ ਕਿ ਬਹੁਤ ਸ਼ਰਮਨਾਕ ਹੈ ਤੇ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਕਰਵਾਈਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਕਈ ਘਟਨਾਵਾਂ ਤੋਂ ਬਾਅਦ ਜਥੇਬੰਦੀਆਂ ਨੇ ਸ਼ਾਂਤੀਪੂਰਵਕ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ, ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਜਿਸ ਕਾਰਨ ਸ਼ਹਿਰ ਬੰਦ ਦੀ ਕਾਲ ਦਿੱਤੀ ਗਈ ਹੈ।
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ‘ਚ ਅੱਜ ਹੁਸ਼ਿਆਰਪੁਰ ‘ਚ ਵੀ ਰੋਸ ਦੇਖਿਆ ਜਾ ਰਿਹਾ ਹੈ। ਦਲਿਤ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਨੇ ਅੱਜ ਹੁਸ਼ਿਆਰਪੁਰ ਬੰਦ ਕਰਨ ਦੀ ਕਾਲ ਦਿੱਤੀ ਸੀ, ਜਿਸ ਨੂੰ ਸਫ਼ਲ ਬਣਾਉਣ ਲਈ ਜਥੇਬੰਦੀਆਂ ਅੱਜ ਸੜਕਾਂ ‘ਤੇ ਉਤਰੀਆਂ। ਜਥੇਬੰਦੀਆਂ ਆਗੂਆਂ ਤੇ ਸਮਰਥਕਾਂ ਨੇ ਪੂਰੇ ਸ਼ਹਿਰ ‘ਚ ਘੁੰਮ ਕੇ ਦੁਕਾਨਦਾਰਾਂ ਨੂੰ ਬੰਦ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ । ਇਸ ਦੌਰਾਨ ਜਥੇਬੰਦੀਆਂ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ‘ਚ ਵੀ ਪਹੁੰਚੀਆਂ, ਜਿੱਥੇ ਉਨ੍ਹਾਂ ਵੱਲੋਂ ਬੈਂਕਾਂ ਨੂੰ ਬੰਦ ਕਰਨ ਲਈ ਕਿਹਾ ਗਿਆ। ਹਾਲਾਂਕਿ, ਬੈਂਕਾਂ ‘ਚ ਕੰਮ-ਕਾਜ ਚਾਲੂ ਸੀ, ਪਰ ਇਸ ਦੌਰਾਨ ਜਥੇਬੰਦੀਆਂ ਵੱਲੋਂ ਕੰਮ ਰੁਕਵਾ ਕੇ ਬੈਂਕ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ।
Loading...
Unable to load recommendations.
Follow Us
