ਬਾਦਲ ਪਰਿਵਾਰ ਨੇ ਕਿਹਾ ਨੇ ਭਾਰਤ ਜੋੜੋ ਯਾਤਰਾ ਵਿੱਚ ਪੰਜਾਬ ਫ਼ੇਰੀ ਲਈ ਪੰਜਾਬ ਦੇ ਕਾਂਗਰਸੀਆਂ ਦਾ ਪੱਬਾਂ ਭਾਰ ਹੋਣ ਨੂੰ ਸ਼ਰਮਨਾਕ ਦੱਸਿਆ
Published: 12 Jan 2023 18:27:PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਰਾਹੁਲ ਗਾਂਧੀ, ਜਿਹਨਾਂ ਦੇ ਪਰਿਵਾਰ ਦਾ ਪੰਜਾਬ ਨੂੰ ਤੋੜਨਅਤੇ ਇਸ ਨਾਲ ਵਿਤਕਰਾ ਕਰਨ ਦਾ ਇਤਿਹਾਸ ਹੈ, ਸੂਬੇ ਵਿਚ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿੰਨਾ ਨੁਕਸਾਨ ਪੰਜਾਬ ਦਾ ਗਾਂਧੀ ਪਰਿਵਾਰ ਨੇ ਕੀਤਾ, ਉਨਾ ਕਿਸੇ ਹੋਰ ਨੇ ਨਹੀਂ ਕੀਤਾ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਸੂਬੇ ਦੇ ਸੰਵਿਧਾਨਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲੇ ਅਤੇ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਲਈ ਜਿੰਮੇਵਾਰ ਗਾਂਧੀ ਪਰਿਵਾਰ ਦੇ ਵਾਰਿਸ ਰਾਹੁਲ ਗਾਂਧੀ ਦੀ ਪੰਜਾਬ ਫ਼ੇਰੀ ਲਈ ਪੰਜਾਬ ਦੇ ਕਾਂਗਰਸੀਆਂ ਦਾ ਪੱਬਾਂ ਭਾਰ ਹੋਣਾ ਅਤਿ ਸ਼ਰਮਨਾਕ ਗੱਲ੍ਹ ਹੈ