ਬਾਦਲ ਪਰਿਵਾਰ ਨੇ ਕਿਹਾ ਨੇ ਭਾਰਤ ਜੋੜੋ ਯਾਤਰਾ ਵਿੱਚ ਪੰਜਾਬ ਫ਼ੇਰੀ ਲਈ ਪੰਜਾਬ ਦੇ ਕਾਂਗਰਸੀਆਂ ਦਾ ਪੱਬਾਂ ਭਾਰ ਹੋਣ ਨੂੰ ਸ਼ਰਮਨਾਕ ਦੱਸਿਆ – Punjabi News

ਬਾਦਲ ਪਰਿਵਾਰ ਨੇ ਕਿਹਾ ਨੇ ਭਾਰਤ ਜੋੜੋ ਯਾਤਰਾ ਵਿੱਚ ਪੰਜਾਬ ਫ਼ੇਰੀ ਲਈ ਪੰਜਾਬ ਦੇ ਕਾਂਗਰਸੀਆਂ ਦਾ ਪੱਬਾਂ ਭਾਰ ਹੋਣ ਨੂੰ ਸ਼ਰਮਨਾਕ ਦੱਸਿਆ

Published: 

12 Jan 2023 18:27 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਰਾਹੁਲ ਗਾਂਧੀ, ਜਿਹਨਾਂ ਦੇ ਪਰਿਵਾਰ ਦਾ ਪੰਜਾਬ ਨੂੰ ਤੋੜਨਅਤੇ ਇਸ ਨਾਲ ਵਿਤਕਰਾ ਕਰਨ ਦਾ ਇਤਿਹਾਸ ਹੈ, ਸੂਬੇ ਵਿਚ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿੰਨਾ ਨੁਕਸਾਨ ਪੰਜਾਬ ਦਾ ਗਾਂਧੀ ਪਰਿਵਾਰ ਨੇ ਕੀਤਾ, ਉਨਾ ਕਿਸੇ ਹੋਰ ਨੇ ਨਹੀਂ ਕੀਤਾ।

Follow Us On

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਰਾਹੁਲ ਗਾਂਧੀ, ਜਿਹਨਾਂ ਦੇ ਪਰਿਵਾਰ ਦਾ ਪੰਜਾਬ ਨੂੰ ਤੋੜਨਅਤੇ ਇਸ ਨਾਲ ਵਿਤਕਰਾ ਕਰਨ ਦਾ ਇਤਿਹਾਸ ਹੈ, ਸੂਬੇ ਵਿਚ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿੰਨਾ ਨੁਕਸਾਨ ਪੰਜਾਬ ਦਾ ਗਾਂਧੀ ਪਰਿਵਾਰ ਨੇ ਕੀਤਾ, ਉਨਾ ਕਿਸੇ ਹੋਰ ਨੇ ਨਹੀਂ ਕੀਤਾ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਸੂਬੇ ਦੇ ਸੰਵਿਧਾਨਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲੇ ਅਤੇ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਲਈ ਜਿੰਮੇਵਾਰ ਗਾਂਧੀ ਪਰਿਵਾਰ ਦੇ ਵਾਰਿਸ ਰਾਹੁਲ ਗਾਂਧੀ ਦੀ ਪੰਜਾਬ ਫ਼ੇਰੀ ਲਈ ਪੰਜਾਬ ਦੇ ਕਾਂਗਰਸੀਆਂ ਦਾ ਪੱਬਾਂ ਭਾਰ ਹੋਣਾ ਅਤਿ ਸ਼ਰਮਨਾਕ ਗੱਲ੍ਹ ਹੈ

Exit mobile version