ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!

NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ ‘ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!

tv9-punjabi
TV9 Punjabi | Published: 27 Nov 2024 16:42 PM

ਨਾਡਾ ਨੇ ਪੂਨੀਆ ਨੂੰ 23 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ। ਪੂਨੀਆ ਨੇ ਇਸ ਫੈਸਲੇ ਨੂੰ 11 ਜੁਲਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ 20 ਸਤੰਬਰ ਅਤੇ 4 ਅਕਤੂਬਰ ਨੂੰ ਸੁਣਵਾਈ ਹੋਈ। ਹੁਣ ਆਪਣੇ ਹੁਕਮ ਵਿੱਚ NADA ਡੋਪਿੰਗ ਪੈਨਲ (ADDP) ਨੇ ਉਸਦੀ ਚਾਰ ਸਾਲ ਦੀ ਮੁਅੱਤਲੀ ਜਾਰੀ ਰੱਖੀ ਹੈ।

ਨੈਸ਼ਨਲ ਐਂਟੀ ਡੋਪਿੰਗ ਏਜੰਸੀ (NADA) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ ਸੀ। ਟੋਕੀਓ ਓਲੰਪਿਕ ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪੂਨੀਆ ਨੂੰ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਅਸਥਾਈ ਤੌਰ ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਸ਼ਵ ਕੁਸ਼ਤੀ ਸੰਗਠਨ (UWW) ਨੇ ਵੀ ਪੁਨੀਆ ਦੇ ਖਿਲਾਫ ਕਾਰਵਾਈ ਕੀਤੀ। ਪੂਨੀਆ ਨੇ ਇਸ ਮੁਅੱਤਲੀ ਵਿਰੁੱਧ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇਸ ਨੂੰ 31 ਮਈ ਤੱਕ ਰੱਦ ਕਰ ਦਿੱਤਾ ਗਿਆ ਸੀ।