ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਛੱਡਿਆ ਢਾਕਾ, ਪ੍ਰਦਰਸ਼ਨਕਾਰੀ ਢਾਕਾ ਪੈਲੇਸ ਵਿੱਚ ਹੋਏ ਦਾਖਲ
ਬੰਗਲਾਦੇਸ਼ ਵਿੱਚ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਰਾਖਵੇਂਕਰਨ ਨੂੰ ਲੈ ਕੇ ਸ਼ੁਰੂ ਹੋਇਆ ਵਿਰੋਧ ਹੁਣ ਹਿੰਸਕ ਰੂਪ ਧਾਰਨ ਕਰ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਸਤੀਫਾ ਦੇ ਕੇ ਭਾਰਤ ਪਹੁੰਚ ਗਈ ਹੈ। ਇਸ ਦੌਰਾਨ ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਦਰਸ਼ਨਕਾਰੀ ਢਾਕਾ ਸਥਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਚ ਦਾਖ਼ਲ ਹੋ ਗਏ ਹਨ ਅਤੇ ਸ਼ੇਖ ਹਸੀਨਾ ਦੇ ਦੇਸ਼ ਛੱਡਣ ਦਾ ਜਸ਼ਨ ਮਨਾ ਰਹੇ ਹਨ।
ਬੰਗਲਾਦੇਸ਼ ਵਿੱਚ ਰਾਖਵੇਂਕਰਨ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਨੇ ਹੁਣ ਹਿੰਸਕ ਰੂਪ ਲੈ ਲਿਆ ਹੈ। ਲੱਖਾਂ ਪ੍ਰਦਰਸ਼ਨਕਾਰੀ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਵੀ ਮੰਗ ਕਰ ਰਹੇ ਹਨ। ਇਸ ਦੌਰਾਨ ਭਾਰੀ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਢਾਕਾ ਪੈਲੇਸ ਛੱਡ ਦਿੱਤਾ ਹੈ। ਅਤੇ ਆਪਣਾ ਅਸਤੀਫਾ ਵੀ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਢਾਕਾ ਪੈਲੇਸ ਛੱਡਣ ਤੋਂ ਬਾਅਦ, ਪ੍ਰਦਰਸ਼ਨਕਾਰੀ ਢਾਕਾ ਪੈਲੇਸ ਵਿੱਚ ਦਾਖਲ ਹੋ ਗਏ ਹਨ ਅਤੇ ਪ੍ਰਧਾਨ ਮੰਤਰੀ ਦੇ ਢਾਕਾ ਛੱਡਣ ਤੋਂ ਬਾਅਦ ਜਸ਼ਨ ਮਨਾ ਰਹੇ ਹਨ। ਵੀਡੀਓ ਦੇਖੋ