Waqf Board Bill: ਵਕਫ਼ ਸੋਧ ਬਿੱਲ ‘ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਧਾਰਮਿਕ ਮਾਮਲਿਆਂ ‘ਚ ਦਖ਼ਲ ਦੇਣ ਦੀ ਜ਼ਰੂਰਤ ਨਹੀਂ
Waqf Board Bill: ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਨੂੰ ਘੱਟ ਗਿਣਤੀ ਸਮਾਜ ਦੇ ਧਰਮ ਅਤੇ ਧਾਰਮਿਕ ਸੰਸਥਾਵਾਂ ਵਿੱਚ ਦਖਲ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ। ਹਰ ਕੋਈ ਸਮਝਦਾ ਹੈ ਕਿ ਸਰਕਾਰ ਨੂੰ ਮੁਸਲਮਾਨਾਂ ਦੀ ਕਿੰਨੀ ਚਿੰਤਾ ਹੈ। ਮੁਸਲਮਾਨਾਂ ਪ੍ਰਤੀ ਉਨ੍ਹਾਂ ਦੀ ਚਿੰਤਾ ਪਹਿਲਾਂ ਵੀ ਸਾਹਮਣੇ ਆ ਚੁੱਕੀ ਹੈ।
ਵਕਫ਼ ਸੋਧ ਬਿੱਲ ‘ਤੇ ਹਰਸਿਮਰਤ ਕੌਰ ਨੇ ਭਾਜਪਾ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸੇ ਵੀ ਘੱਟ ਗਿਣਤੀ ਕੌਮ ਨੂੰ ਬਚਣ ਨਹੀਂ ਦੇਣਾ ਚਾਹੁੰਦੀ। ਭਾਜਪਾ ਆਪਣੀ ਧਰੁਵੀਕਰਨ ਦੀ ਰਾਜਨੀਤੀ ਤੋਂ ਪਿੱਛੇ ਨਹੀਂ ਹਟ ਰਹੀ ਹੈ। ਭਾਜਪਾ ਲੋਕਾਂ ਦਾ ਧਰੁਵੀਕਰਨ ਕਰਕੇ ਸਮਾਜ ਨੂੰ ਵੰਡਣ ਦਾ ਕੰਮ ਕਰ ਰਹੀ ਹੈ। ਦੇਸ਼ ਦੇ ਹਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਜਿਸ ਤਰ੍ਹਾਂ ਭਾਜਪਾ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉਸੇ ਤਰ੍ਹਾਂ ਉਹ ਘੱਟ ਗਿਣਤੀਆਂ ਨੂੰ ਵੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਕਿ ਆਲੇ-ਦੁਆਲੇ ਦੇ ਦੇਸ਼ਾਂ ਵਿਚ ਕੀ ਸਥਿਤੀ ਹੈ ਅਤੇ ਸਾਡੇ ਦੇਸ਼ ਵਿਚ ਅਜਿਹੇ ਹਾਲਾਤ ਪੈਦਾ ਨਹੀਂ ਹੋਣੇ ਚਾਹੀਦੇ। ਵੀਡੀਓ ਦੇਖੋ
Published on: Aug 10, 2024 12:05 PM
Latest Videos