ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ – ਮੈਨੂੰ ਆਪਣੇ ਪਿਤਾ ‘ਤੇ ਮਾਣ
ਭਗਤ ਚੁੰਨੀ ਲਾਲ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ, ਜੋ ਹੁਣ ਪਾਕਿਸਤਾਨ 'ਚ ਹੈ, ਵਿਖੇ ਹੋਇਆ ਸੀ। ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਕੇ ਵੱਸ ਗਿਆ ਸੀ। ਉਨ੍ਹਾਂ ਨੇ ਸਪੋਰਟਸ ਗੁਡਜ਼ ਦੇ ਨਿਰਯਾਤ ਦਾ ਕਾਰੋਬਾਰ ਵੀ ਕੀਤਾ। ਉਨ੍ਹਾਂ ਦੇ ਚਾਰ ਪੁੱਤਰ ਤੇ ਚਾਰ ਧੀਆਂ ਹਨ। ਜਲੰਧਰ ਪੱਛਮੀ ਹਲਕੇ ਦੀ ਰਾਜਨੀਤੀ 'ਚ ਭਗਤ ਚੁੰਨੀ ਲਾਲ ਲੰਬੇ ਸਮੇਂ ਤੱਕ ਇੱਕ ਪ੍ਰਮੁੱਖ ਚਿਹਰਾ ਰਹੇ।
ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ‘ਚ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ ‘ਤੇ ਆਖਰੀ ਸਾਹ ਲਿਆ। ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਕਰੀਬ 5 ਵਜੇ ਬਸਤੀ ਸ਼ੇਖ, ਮਾਡਲ ਹਾਊਸ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ।
Published on: Sep 10, 2026 11:42 AM IST
Loading...
Unable to load recommendations.
Follow Us
