ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸਾਂ, CM ਮਾਨ ਨੇ ਦਿਖਾਈ ਹਰੀ ਝੰਡੀ

| Edited By: Isha Sharma

Jul 28, 2024 | 3:23 PM IST

ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਹਨਾਂ ਐਂਬੂਲੈਂਸ ਤੋਂ ਬਾਅਦ ਹੁਣ ਸੂਬੇ ਕੋਲ 325 ਐਂਬੂਲੈਂਸਾਂ ਹੋ ਗਈਆਂ ਹਨ। ਇਹ ਐਂਬੂਲੈਂਸ ਸ਼ਹਿਰੀ ਖੇਤਰਾਂ ਦੇ ਲੋਕਾਂ ਤੱਕ 15 ਮਿੰਟਾਂ ਵਿੱਚ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਵਿੱਚ ਪਹੁੰਚ ਜਾਵੇਗੀ। ਇਸ ਤੇ 14 ਕਰੋੜ ਰੁਪਏ ਖਰਚ ਆਇਆ ਹੈ। ਇਹ ਲੋਕਾਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕਰੇਗਾ।

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਵੱਲੋਂ ਸਿਹਤ ਵਿਭਾਗ ਨੂੰ 58 ਨਵੀਆਂ ਐਂਬੂਲੈਂਸਾਂ ਮਿਲਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ 58 ਨਵੀਆਂ ਐਂਬੂਲੈਂਸਾਂ ਮਹੁੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।