ਸੀਐਮ ਭਗਵੰਤ ਮਾਨ ਨੇ ਨਸ਼ੇ ਖਿਲਾਫ਼ ਮੁਹਿੰਮ ਦੀ ਕੀਤੀ ਸ਼ੁਰੂਆਤ, ਬਣੇ ਤਿੰਨ ਨਵੇਂ ਰਿਕਾਰਡ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਖਿਲਾਫ਼ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰੰਗਲੇ ਪੰਜਾਬ ਵੱਲ ਵਧ ਰਹੇ ਹਾਂ। ਨੌਜਵਾਨਾਂ ਨੇ ਖੇਡਾਂ ਵਿੱਚ ਤਰੱਕੀ ਕੀਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਏਸ਼ੀਆਈ ਖੇਡਾਂ ਵਿੱਚ 19 ਤਗਮੇ ਜਿੱਤੇ ਗਏ ਹਨ। ਹੁਣ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖਿਲਾਫ਼ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਵਿੱਚ 35 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ ਅਤੇ ਏਸ਼ੀਆ ਬੁੱਕ ਆਫ ਰਿਕਾਰਡ ਬਣਾਇਆ। ਇਨ੍ਹਾਂ ਬੱਚਿਆਂ ਦਾ ਨਾਂਅ ਹਰਿਮੰਦਰ ਸਾਹਿਬ ਵਿੱਚ ਅਰਦਾਸ ਲਈ ਇੰਡੀਅਨ ਬੁੱਕ ਆਫ਼ ਰਿਕਾਰਡਜ਼ ਅਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਸਹੁੰ ਚੁੱਕਣ ਲਈ ਗੋਲਡਨ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਹੋਪ ਇਨੀਸ਼ੀਏਟਿਵ ਪ੍ਰੋਗਰਾਮ ਤਹਿਤ Pray-Pledge-Play ਮੁਹਿੰਮ ਦੀ ਸ਼ੂਰਆਤ ਅੱਜ ਤੋਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਰੀਬ 35 ਹਜ਼ਾਰ ਬੱਚਿਆਂ ਵੱਲੋਂ ਅਰਦਾਸ ਕੀਤੀ ਗਈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਵਾਕਾਥਨ ਨਾਲ ਹੋਈ।
Published on: Oct 18, 2023 06:43 PM
Latest Videos