ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਸਰਕਾਰੀ ਮੁਲਾਜ਼ਮਾਂ ਨੂੰ ਭਗਵੰਤ ਮਾਨ ਦੀ ਖਰੀ-ਖਰੀ, ਜੇ ਕੀਤੀ ਹੜਤਾਲ ਤਾਂ...

ਸਰਕਾਰੀ ਮੁਲਾਜ਼ਮਾਂ ਨੂੰ ਭਗਵੰਤ ਮਾਨ ਦੀ ਖਰੀ-ਖਰੀ, ਜੇ ਕੀਤੀ ਹੜਤਾਲ ਤਾਂ…

abhishek-thakur
Abhishek Thakur | Published: 31 Aug 2023 15:56 PM

ਸੀਐਮ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੋਗਰਾਮ ਵਿੱਚ ਇਸ ਸੰਬੰਧੀ ਚਿਤਾਵਨੀ ਦਿੱਤੀ ਸੀ। ਜਿਸ ਤੋਂ ਬਾਅਦ ਰਾਤ ਸਮੇਂ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ ਅਸੈਂਸ਼ੀਅਲ ਸਰਵਿਸਿਜ਼ ਮੇਨਟੇਨੈਂਸ ਐਕਟ ਤਹਿਤ 31 ਅਕਤੂਬਰ ਤੱਕ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਸਰਕਾਰ ਨੇ ਇਸ ਔਖੀ ਘੜੀ ਵਿੱਚ ਵਿਭਾਗ ਵਿੱਚ ਕੰਮ ਕਰਨ ਵਾਲੇ ਪਟਵਾਰੀਆਂ, ਕਾਨੂੰਗੋ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਡਿਊਟੀ 24 ਘੰਟੇ ਲਗਾਈ ਹੈ।

ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਹੜਤਾਲ ਦਾ ਐਲਾਨ ਕਰਨ ਵਾਲੇ ਮੁਲਾਜ਼ਮਾਂ ਤੇ ਬੁੱਧਵਾਰ ਦੇਰ ਰਾਤ ESMA ਲਾਗੂ ਕਰ ਦਿੱਤਾ। ਇਨ੍ਹਾਂ ਵਿੱਚ ਮਾਲ ਵਿਭਾਗ ਸਮੇਤ 1 ਸਤੰਬਰ ਤੋਂ 13 ਸਤੰਬਰ ਨੂੰ ਕਲਮਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਪਟਵਾਰੀ ਕਾਨੂੰਗੋ ਸਣੇ ਡੀਸੀ ਦਫਤਰਾਂ ਦੇ ਕਰਮਚਾਰੀ ਵੀ ਸ਼ਾਮਲ ਹਨ।

ਸੀਐਮ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੋਗਰਾਮ ਵਿੱਚ ਇਸ ਸੰਬੰਧੀ ਚਿਤਾਵਨੀ ਦਿੱਤੀ ਸੀ। ਜਿਸ ਤੋਂ ਬਾਅਦ ਰਾਤ ਸਮੇਂ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ ਅਸੈਂਸ਼ੀਅਲ ਸਰਵਿਸਿਜ਼ ਮੇਨਟੇਨੈਂਸ ਐਕਟ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਨ੍ਹਾਂ ਹੁਕਮ ਮੁਤਾਬਕ ਹੁਣ ਕੋਈ ਵੀ ਮੁਲਾਜ਼ਮ ਹੜਤਾਲ ਤੇ ਨਹੀਂ ਜਾ ਸਕਦਾ। ਸਰਕਾਰ ਵੱਲੋਂ ਜਾਰੀ ਹੁਕਮ 31 ਅਕਤੂਬਰ ਤੱਕ ਲਾਗੂ ਰਹਿਣਗੇ। ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਹਵਾਲਾ ਦਿੰਦਿਆ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਸਰਕਾਰ ਨੇ ਇਸ ਔਖੀ ਘੜੀ ਵਿੱਚ ਵਿਭਾਗ ਵਿੱਚ ਕੰਮ ਕਰਨ ਵਾਲੇ ਪਟਵਾਰੀਆਂ, ਕਾਨੂੰਗੋ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੀ ਡਿਊਟੀ 24 ਘੰਟੇ ਲਗਾਈ ਹੈ।