ਭਾਖੜਾ ਨਹਿਰ ‘ਤੇ ਬਣਿਆ ਪੁਲ ਟੁੱਟਿਆ, ਨਹਿਰ ‘ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ

| Edited By: Kusum Chopra

Nov 19, 2026 | 11:50 AM IST

ਜਾਣਕਾਰੀ ਮੁਤਾਬਕ ਪੁਲ ਦਾ ਵੱਡਾ ਹਿੱਸਾ ਅਚਾਨਕ ਟੁੱਟ ਕੇ ਹੇਠਾਂ ਧਸ ਗਿਆ, ਜਿਸ ਕਾਰਨ ਦੋਵੇਂ ਟਰੱਕ ਟੁੱਟੇ ਹੋਏ ਹਿੱਸੇ 'ਚ ਫਸ ਗਏ। ਇਸ ਦੌਰਾਨ ਭਾਖੜਾ ਨਹਿਰ ਦਾ ਪਾਣੀ ਵੀ ਪੁਲ ਦੇ ਉੱਪਰੋਂ ਵਹਿਣ ਲੱਗ ਪਿਆ।

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਚ ਅੱਜ ਸਵੇਰੇ ਇੱਕ ਹਾਦਸਾ ਵਾਪਰਿਆ, ਜਿੱਥੇ ਪਿੰਡ ਪਸਿਆਣਾ ਨੇੜੇ ਭਾਖੜਾ ਨਹਿਰ ਉੱਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲ ਤੋਂ ਟਰੱਕ ਲੰਘ ਰਹੇ ਸਨ। ਅਚਾਨਕ ਪੁਲ ਦਾ ਇੱਕ ਹਿੱਸਾ ਢਹਿ ਜਾਣ ਕਾਰਨ ਦੋ ਟਰੱਕ ਪੁਲ ‘ਚ ਹੀ ਫਸ ਗਏ ਤੇ ਨਹਿਰ ‘ਚ ਲਟਕ ਗਏ। ਇਸ ਦੌਰਾਨ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

Loading...
Unable to load recommendations.
Follow Us