ਭੁਪੇਸ਼ ਬਘੇਲ ਨੂੰ ਸੌਂਪੀ ਗਈ ਪੰਜਾਬ ਦੀ ਕਮਾਨ, ਕੀ ਉਹ 2027 ਵਿੱਚ ਕਾਂਗਰਸ ਦੀ ਜਿੱਤ ਦੀ ਸਕ੍ਰਿਪਟ ਲਿਖਣਗੇ?

| Edited By: Isha Sharma

Mar 01, 2025 | 5:05 PM

ਪੰਜਾਬ ਕਾਂਗਰਸ ਪ੍ਰਧਾਨ ਦੇ ਬਦਲ ਬਾਰੇ ਕਿਆਸ ਅਰਾਈਆਂ ਤੇਜ਼ ਹੋ ਗਈਆਂ ਸਨ। ਇਸ ਤੇ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਪ੍ਰਧਾਨ ਨੂੰ ਬਦਲਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ, ਇਹ ਸਾਰੀਆਂ ਅਫਵਾਹਾਂ ਹਨ ਅਤੇ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਕਾਂਗਰਸ ਵਿੱਚ ਕਿਸੇ ਵੀ ਬਦਲਾਅ ਦਾ ਫੈਸਲਾ ਹਾਈਕਮਾਨ ਦੁਆਰਾ ਲਿਆ ਜਾਂਦਾ ਹੈ।

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾਂ ਦੌਰੇ ਤੇ ਹਨ। ਅੱਜ ਉਹ ਚੰਡੀਗੜ੍ਹ ਵਿੱਚ ਹਨ ਅਤੇ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ, ਉਹ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ।ਸ਼ੁੱਕਰਵਾਰ ਨੂੰ, ਉਹ ਅੰਮ੍ਰਿਤਸਰ ਵਿੱਚ ਵਰਕਰਾਂ ਨੂੰ ਮਿਲੇ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਇੱਕ ਰੋਡ ਸ਼ੋਅ ਕੀਤਾ, ਜਿਸ ਵਿੱਚ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਸ਼ਨੀਵਾਰ ਨੂੰ, ਭੁਪੇਸ਼ ਬਘੇਲ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ।