Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
ਡਾ: ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ 4 ਨਗਰ ਨਿਗਮਾਂ ਅਤੇ 45 ਨਿਗਮ ਚੋਣਾਂ ਲਈ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ।ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ 6 ਮਹੀਨਿਆਂ ਵਿੱਚ ਨਵੀਂ ਕਮੇਟੀ ਬਣਾਈ ਜਾਣੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਚ ਕੋਰ ਕਮੇਟੀ ਦੀ ਵੱਡੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਜਦੋਂ ਕਿ ਪਿਛਲੇ ਮਹੀਨੇ ਹੋਈਆਂ ਉਪ ਚੋਣ ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੀਟਿੰਗ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਦੇ ਐਸਪੀ ਹਰਪਾਲ ਚੀਮਾ ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ।ਇਸ ਮੀਟਿੰਗ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਆਏ। ਕਰੀਬ ਇੱਕ ਘੰਟੇ ਤੱਕ ਦੋਵਾਂ ਵਿਚਾਲੇ ਗੱਲਬਾਤ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਬੁਲਾਈ ਹੈ।
Latest Videos