ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਅੱਜ ਪੇਸ਼ੀ ਤੋਂ ਪਹਿਲਾਂ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਸੀ। ਬਿਕਰਮ ਮਜੀਠਿਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਚ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਪਾਰਟੀ ਸਮਰਥਕਾਂ ਨਾਲ ਮੁਹਾਲੀ ਪਹੁੰਚੇ ਸਨ। ਇਸ ਦੌਰਾਨ ਤਣਾਅਪੂਰਨ ਮਾਹੌਲ ਦੇਖਦੇ ਹੋਏ, ਉਨ੍ਹਾਂ ਨੂੰ ਹਿਰਾਸਤ ਚ ਲੈ ਲਿਆ ਗਿਆ। ਇਸ ਤੋਂ ਬਾਅਦ ਸੁਖਬੀਰ ਬਾਦਲ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਗਰਮਾ-ਗਰਮ ਬਹਿਸ ਕਰਦੇ ਹੋਏ ਨਜ਼ਰ ਆਏ।
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਸੁਣਵਾਈ ਤੋਂ ਬਾਅਦ, ਮੁਹਾਲੀ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਦਾ 4 ਦਿਨਾਂ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ। ਉਨ੍ਹਾਂ ਨੂੰ ਅੱਜ ਮੁਹਾਲੀ ਕੋਰਟ ਚ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੀ ਦਲੀਲ ਹੈ ਕਿ ਉਹ ਜਾਂਚ ਚ ਸਹਿਯੋਗ ਨਹੀਂ ਕਰ ਰਹੇ। ਉਨ੍ਹਾਂ ਨੂੰ ਹੋਰ ਸੂਬਿਆਂ ਚ ਵੀ ਲੈ ਕੇ ਜਾਣਾ ਪਵੇਗਾ, ਇਸ ਲਈ ਉਨ੍ਹਾਂ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ।ਸਰਕਾਰੀ ਵਕੀਲ ਨੇ ਦੱਸਿਆ ਕਿ 7 ਦਿਨਾਂ ਦੇ ਰਿਮਾਂਡ ਤੇ ਅਜਿਹੇ ਤੱਥ ਨਿਕਲ ਕੇ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਕੋਰਟ ਅੱਗੇ ਪੇਸ਼ ਕੀਤਾ ਗਿਆ। ਇਸ ਚ ਸ਼ਿਮਲਾ ਚ ਬੇਨਾਮੀ ਪ੍ਰਾਪਰਟੀ, ਜਿਸਦੀ ਜਾਂਚ ਲਈ ਮਜਿਠਿਆ ਨੂੰ ਉੱਥੇ ਲਿਜਾਇਆ ਵੀ ਗਿਆ। ਇਸ ਦੌਰਾਨ ਮਜੀਠਿਆ ਨੇ ਜਾਂਚ ਚ ਸਹਿਯੋਗ ਨਹੀਂ ਕੀਤਾ। ਸ਼ਿਮਲਾ ਚ ਕਰੀਬ 400 ਹੈਕਟੇਅਰ ਦੀ ਪ੍ਰਾਪਰਟੀ ਦੇ ਦਸਤਾਵੇਜ਼ ਕੋਰਟ ਪੇਸ਼ ਕੀਤੇ ਗਏ।
Latest Videos

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ

ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ

ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
