ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਬਿਕਰਮ ਮਜੀਠੀਆ ਦੇ ਟਿਕਾਣਿਆਂ ਤੇ ਐਸਆਈਟੀ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਸਾਂਝੇ ਆਪ੍ਰੇਸ਼ਨ ਰਾਹੀਂ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਚੰਡੀਗੜ੍ਹ ਚ ਬਿਕਰਮ ਮਜੀਠੀਆ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਦੀ ਟੀਮ ਦਿੱਲੀ ਦੇ ਸੈਨਿਕ ਫਾਰਮ ਤੇ ਵੀ ਜਾਂਚ ਕਰ ਰਹੀ ਹੈ। ਸੈਨਿਕ ਫਾਰਮ ਦਾ ਨਾਮ ਬਿਕਰਮ ਮਜੀਠੀਆ ਦੀਆਂ ਬੇਨਾਮੀ ਜਾਇਦਾਦਾਂ ਦੀ ਸੂਚੀ ਚ ਹੈ। ਇਨ੍ਹਾਂ ਬੇਨਾਮੀ ਜਾਇਦਾਦਾਂ ਦੀ ਕੀਮਤ 150 ਤੋਂ 200 ਕਰੋੜ ਦੱਸੀ ਜਾਂਦੀ ਹੈ।
ਮਜੀਠੀਆ ਨੂੰ ਦੁਬਾਰਾ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਸਮੇਂ ਅਦਾਲਤੀ ਕਾਰਵਾਈ ਚੱਲ ਰਹੀ ਹੈ। ਵਿਜੀਲੈਂਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਵਿਜੀਲੈਂਸ ਵੱਲੋਂ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਜਾਵੇਗੀ। ਵਿਧਾਨ ਸਭਾ ਵਿੱਚ ਜਲੰਧਰ ਦੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਬਾਰੇ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਇਸ ਲਈ ਮੁਆਫੀ ਮੰਗ ਲਈ ਹੈ, ਪਰ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਅਸੀਂ ਸਾਰੇ ਇੱਕ ਚੰਗੇ ਸਮਾਜ ਤੋਂ ਆਉਂਦੇ ਹਾਂ, ਇਸ ਲਈ ਸਾਨੂੰ ਆਪਣੀ ਭਾਸ਼ਾ ਵੱਲ ਧਿਆਨ ਦੇਣਾ ਚਾਹੀਦਾ ਹੈ।
