ਬਿਕਰਮ ਮਜੀਠੀਆ ਦੀ ਭਾਲ ‘ਚ ਪੰਜਾਬ ਪੁਲਿਸ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਰੇਡ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿੱਚ ਦਰਜ ਐਫਆਈਆਰ ਦੇ ਆਧਾਰ ਤੇ ਮੁਲਜਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਉਦੇਸ਼ ਨਾਲ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਲੱਗ-ਅਲੱਗ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪੰਜਾਬ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਨੂੰ ਫੜਨ ਲਈ 12 ਟੀਮਾਂ ਬਣਾਈਆਂ ਹਨ। ਅੰਮ੍ਰਿਤਸਰ ਤੋਂ ਇਲਾਵਾ, ਚੰਡੀਗੜ੍ਹ ਵਿੱਚ ਵੀ ਮਜੀਠੀਆ ਦੇ ਠਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਪੁਲਿਸ ਅਨੁਸਾਰ, ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੱਲ੍ਹ (31 ਮਈ) ਨੂੰ ਮਜੀਠਾ ਪੁਲਿਸ ਸਟੇਸ਼ਨ ਤੋਂ ਆਪਣੇ ਸਾਥੀ ਨੂੰ ਜ਼ਬਰਦਸਤੀ ਛੁਡਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ਦੇ ਘਰ ਦੇ ਬਾਹਰ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ, ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ, ਚੰਡੀਗੜ੍ਹ ਦੇ ਐਮਐਲਏ ਹੋਸਟਲ ਅਤੇ ਛੇ ਹੋਰ ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਇਸ ਮਾਮਲੇ ਵਿੱਚ, ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਸਾਜ਼ਿਸ਼ ਦੇ ਤਹਿਤ ਥਾਣੇ ਤੋਂ ਛੁਡਾਇਆ ਗਿਆ। ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਸਮੇਤ ਕਈ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ