ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ ‘ਚ ਵੱਡਾ ਖੁਲਾਸਾ
ਪੈਕੇਜਡ ਡ੍ਰਿੰਕਿੰਗ ਵਾਟਰ ਬ੍ਰਾਂਡ Bisleri ਨੂੰ ਲੈ ਕੇ ਸਾਹਮਣੇ ਆਈ FSSAI ਦੇ ਨੋਟਿਸ ਦੀਆਂ ਖ਼ਬਰਾਂ 'ਤੇ ਕੰਪਨੀ ਨੇ ਸਫ਼ਾਈ ਦਿੱਤੀ ਹੈ। Bisleri ਦਾ ਕਹਿਣਾ ਹੈ ਕਿ ਜਿਸ ਸੈਂਪਲ ਦੀ ਜਾਂਚ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ, ਉਹ ਕਰੀਬ 14 ਮਹੀਨੇ ਪੁਰਾਣਾ ਮਾਮਲਾ ਹੈ।
Bisleri ਦੇ ਪੈਕੇਜ਼ਡ ਪਾਣੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਕੰਪਨੀ ਖਿਲਾਫ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟਾਂ ਦੇ ਅਨੁਸਾਰ, ਗੋਆ ਪਲਾਂਟ ਤੋਂ ਲਏ ਗਏ ਪਾਣੀ ਦੇ ਨਮੂਨੇ ਦੋ ਵਾਰ ਲੈਬ ਟੈਸਟਾਂ ਵਿੱਚ ਫੇਲ੍ਹ ਹੋ ਗਏ, ਜਿਨ੍ਹਾਂ ਵਿੱਚ ਬ੍ਰੋਮੇਟ ਮਨਜ਼ੂਰ ਸੀਮਾ ਤੋਂ ਵੱਧ ਸੀ। ਬ੍ਰੋਮੇਟ ਨੂੰ ਸਿਹਤ ਲਈ ਹਾਨੀਕਾਰਕ ਅਤੇ ਕਾਰਸੀਨੋਜਨ ਮੰਨਿਆ ਜਾਂਦਾ ਹੈ। ਟੈਸਟਾਂ ਵਿੱਚ ਪੌਲੀਸਾਈਕਲਿਕ ਐਰੋਮੈਟਿਕ ਹਾਈਡ੍ਰੋਕਾਰਬਨ ਦੀ ਮੌਜੂਦਗੀ ਦਾ ਵੀ ਖੁਲਾਸਾ ਹੋਇਆ। ਹਾਲਾਂਕਿ, ਬਿਸਲੇਰੀ ਨੇ ਪਾਣੀ ਨੂੰ ਸੁਰੱਖਿਅਤ ਘੋਸ਼ਿਤ ਕੀਤਾ ਹੈ ਅਤੇ FSSAI ਨਾਲ ਪੂਰਾ ਸਹਿਯੋਗ ਕਰਨ ਦਾ ਵਾਅਦਾ ਕੀਤਾ ਹੈ।
Published on: Nov 23, 2026 02:32 PM
Follow Us
Latest Videos
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ