ਨਸ਼ਾ ਤਸਕਰੀ ਕਰਦੇ ਫੜੀ ਗਈ ਪੰਜਾਬ ਦੀ ਸਾਬਕਾ ਵਿਧਾਇਕ ਸਤਕਾਰ ਕੌਰ, ਮਿਲਿਆ ਚਿੱਟਾ, ਡਰੱਗ ਮਨੀ
IG ਸੁਖਚੈਨ ਸਿੰਘ ਨੇ ਦੱਸਿਆ ਕਿ ਘਰੋਂ 4 ਗੱਡੀਆਂ ਬਰਾਮਦ ਹੋਈਆਂ ਹਨ। ਇੱਕ ਫਾਰਚੂਨਰ ਕਾਰ, ਵਰਨਾ, BMW ਅਤੇ ਇੱਕ ਹੋਰ ਸਮੇਤ ਤਿੰਨ ਗੱਡੀਆਂ ਦੇ ਨੰਬਰ ਹਰਿਆਣਾ ਅਤੇ ਦਿੱਲੀ ਦੇ ਸਨ। ਪੰਜ ਨੰਬਰ ਪਲੇਟਾਂ ਬਰਾਮਦ ਹੋਈਆਂ ਹਨ, ਜੋ ਇਨ੍ਹਾਂ ਵਾਹਨਾਂ ਤੋਂ ਵੱਖਰੀਆਂ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਉਹ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਨ।
ਨਸ਼ਾ ਤਸਕਰੀ ਦੇ ਇਲਜ਼ਾਮ ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ। ਪੱਤਰ ਅਨੁਸਾਰ ਇਹ ਜਾਣਕਾਰੀ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੁਕਮਾਂ ਤੇ ਹੋਈ ਹੈ। ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਸਵੇਰੇ ਸਤਿਕਾਰ ਕੌਰ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਉਹਨਾਂ ਦਾ ਮੈਡੀਕਲ ਟੈਸਟ ਕਰਵਾਇਆ ਗਿਆ। ਇਸ ਮੌਕੇ ਸਤਿਕਾਰ ਕੌਰ ਨੇ ਆਪਣੇ ਉੱਪਰ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ। ਉਹਨਾਂ ਕਿਹਾ ਕਿ ਉਨ੍ਹਾਂ ਨੂੰ ਜਾਣ-ਬੁੱਝ ਕੇ ਨਸ਼ੇ ਦੇ ਮਾਮਲੇ ਵਿੱਚ ਫਸਾਇਆ ਗਿਆ ਹੈ। ਜਦੋਂ ਕਿ ਉਹਨਾਂ ਕੋਲੋਂ ਕਿਸੇ ਵੀ ਪ੍ਰਕਾਰ ਦੇ ਨਸ਼ੇ ਦੀ ਕੋਈ ਬਰਾਮਦਗੀ ਨਹੀਂ ਹੋਈ ਹੈ। ਸਤਿਕਾਰ ਕੌਰ ਨੇ ਸਾਰੇ ਮਾਮਲੇ ਨੂੰ ਸਿਆਸੀ ਰੰਜ਼ਿਸ ਕਰਾਰ ਦਿੱਤਾ।
Published on: Oct 24, 2024 03:54 PM