AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ

BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ… TV9 ਦੇ ਸਵਾਲ ‘ਤੇ ਬੋਲੇ ਅਮਿਤ ਸ਼ਾਹ

amod-rai
Amod Rai | Updated On: 24 Nov 2026 14:47 PM IST
Share

ਕਰੀਬ 6 ਸਾਲਾਂ ਤੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਮੁੜ ਹੱਥ ਮਿਲਾ ਲਿਆ ਹੈ। ਦੋਵਾਂ ਪਾਰਟੀਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਫੈਸਲਾ ਕੀਤਾ ਹੈ। ਨਵੀਂ ਦਿੱਲੀ 'ਚ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਗਠਜੋੜ ਦਾ ਅਧਿਕਾਰਤ ਐਲਾਨ ਕੀਤਾ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵੱਡਾ ਦਾਅ ਚੱਲ ਦਿੱਤਾ ਹੈ। ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਗਠਜੋੜ ਵਿੱਚ ਸ਼ਾਮਲ ਕੀਤਾ ਹੈ। ਇਹ ਦੋਵੇਂ ਪਾਰਟੀਆਂ 2020 ਵਿੱਚ ਵੱਖ ਹੋ ਗਈਆਂ ਸਨ। ਗਠਜੋੜ ਤੋਂ ਬਾਅਦ, ਅਮਿਤ ਸ਼ਾਹ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਐਨਡੀਏ ਚੋਣਾਂ ਜਿੱਤਦਾ ਹੈ, ਤਾਂ ਮੁੱਖ ਮੰਤਰੀ ਅਕਾਲੀ ਦਲ ਦਾ ਹੀ ਹੋਵੇਗਾ। ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਐਨਡੀਏ ਦੇ ਸਭ ਤੋਂ ਪੁਰਾਣੇ ਸਹਿਯੋਗੀਆਂ ‘ਚੋਂ ਇੱਕ ਰਿਹਾ ਹੈ। ਅੱਜ ਪਾਰਟੀ ਦੇ ਮੁੜ ਐਨਡੀਏ ‘ਚ ਸ਼ਾਮਲ ਹੋਣ ਨਾਲ ਗਠਜੋੜ ਦੇ ਸਾਰੇ ਸਾਥੀਆਂ ‘ਚ ਖ਼ੁਸ਼ੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਹੋਰ ਆਗੂਆਂ ਦਾ ਸਵਾਗਤ ਵੀ ਕੀਤਾ। ਵੇਖੋ ਵੀਡੀਓ…

Published on: Nov 24, 2026 02:05 PM
Follow Us