ਪੰਜਾਬ ਵਿੱਚ BJP-SAD ਗਠਜੋੜ ‘ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ

| Edited By: Kusum Chopra

| Oct 30, 2026 | 12:54 PM IST

ਕਿਸਾਨ ਅੰਦੋਲਨ ਦੌਰਾਨ ਗੱਠਜੋੜ (ਟੁੱਟਿਆ ਤਾਂ ਪੰਜਾਬ 'ਚ ਐੱਨਡੀਏ ਸ਼ਬਦ ਦੀ ਵਰਤੋਂ ਬੰਦ ਹੋ ਗਈ। ਭਾਜਪਾ ਪੰਜਾਬ 'ਚ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਕਰਨ ਲੱਗੀ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਉਣ ਦੀ ਗੱਲ ਕਰਨ ਲੱਗਾ। ਹੁਣ ਤਕ ਤਾਂ ਇਹੀ ਕਿਹਾ ਜਾ ਰਿਹਾ ਸੀ ਪਰ ਵੀਰਵਾਰ ਨੂੰ ਭਾਜਪਾ ਦੇ ਦਿੱਗਜ ਆਗੂ ਅਮਿਤ ਸ਼ਾਹ ਦੇ ਬਿਆਨ 'ਚ ਲਗਭਗ ਪੰਜ ਸਾਲਾਂ ਬਾਅਦ ਪਹਿਲੀ ਵਾਰ ਪੰਜਾਬ 'ਚ ਐੱਨਡੀਏ ਸਰਕਾਰ ਦਾ ਜ਼ਿਕਰ ਹੋਇਆ ਹੈ।

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP ) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਕਾਰ ਗਠਜੋੜ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਗਠਜੋੜ ਦਾ ਰਸਮੀ ਐਲਾਨ ਦੀਵਾਲੀ ਤੋਂ ਬਾਅਦ ਬਠਿੰਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਕੀਤਾ ਜਾ ਸਕਦਾ ਹੈ। ਇਹ ਰੈਲੀ ਨਵੰਬਰ ਦੇ ਅੱਧ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਗਠਜੋੜ ਦੇ ਅੰਦਰ ਸੀਟਾਂ ਦੀ ਵੰਡ ਦੇ ਪ੍ਰਬੰਧ ਬਾਰੇ ਵੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 47 ਜਾਂ 48 ‘ਤੇ ਚੋਣ ਲੜ ਸਕਦੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਗਠਜੋੜ ਵਿੱਚ ਵੱਡੇ ਭਰਾ ਦੀ ਭੂਮਿਕਾ ਵਿੱਚ ਰਹੇਗਾ।

Published on: Oct 30, 2026 12:51 PM IST
Loading...
Unable to load recommendations.
Follow Us