Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ
ਅਸਤੀਫੇ ਦੀਆਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੁਨੀਲ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ। ਮੀਟਿੰਗਾਂ ਵਿੱਚੋਂ ਗੈਰ ਹਾਜ਼ਰ ਰਹਿਣ ਦੇ ਸਵਾਲ ਤੇ ਗਰੇਵਾਲ ਨੇ ਕਿਹਾ ਕਿ ਜਾਖੜ ਭਾਜਪਾ ਦੀਆਂ ਮੀਟਿੰਗਾਂ ਵਿੱਚ ਆਉਂਦੇ ਹਨ। ਪਰ ਉਹ ਆਪਣੇ ਕੰਮਾਂ ਵਿੱਚ ਵਿਅਸਤ ਹੋਣ ਕਾਰਨ ਕਦੇ ਨਹੀਂ ਆ ਪਾਉਂਦੇ।
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੂਤਰਾਂ ਅਨੁਸਾਰ ਸੁਨੀਲ ਜਾਖੜ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇੱਕ ਸਾਲ ਪਹਿਲਾਂ ਹੀ ਸੂਬਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਹਾਈਕਮਾਂਡ ਨੇ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ। ਸੁਨੀਲ ਜਾਖੜ ਸੂਬਾ ਕਾਰਜਕਾਰਨੀ ਦੀਆਂ ਅਹਿਮ ਮੀਟਿੰਗਾਂ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਉਨ੍ਹਾਂ ਨੇ ਆਪਣੇ ਅਸਤੀਫੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।ਜਾਖੜ ਦੇ ਅਸਤੀਫੇ ਦਾ ਅਸਰ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਇਲਾਕਿਆਂ ਵਿੱਚ ਪੈ ਸਕਦਾ ਹੈ। ਹਰਿਆਣਾ ਵਿੱਚ ਜਿੱਥੇ ਵਿਧਾਨ ਸਭਾ ਚੋਣਾਂ ਚੱਲ ਰਹੀਆਂ ਹਨ ਤਾਂ ਦੂਜੇ ਪਾਸੇ ਅਬੋਹਰ ਫਾਜਿਲਕਾ ਵਾਲੇ ਇਲਾਕੇ ਵਿੱਚ ਜਾਖੜ ਦੀ ਚੰਗੀ ਪਕੜ ਹੈ।
Latest Videos
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO