Sunil Jakhar Resign: ਜਾਖੜ ਦੇ ਅਸਤੀਫੇ ਦੀਆਂ ਖ਼ਬਰਾਂ ਦਾ ਭਾਜਪਾ ਨੇ ਕੀਤਾ ਖੰਡਨ

| Edited By: Isha Sharma

Sep 27, 2024 | 6:19 PM IST

ਅਸਤੀਫੇ ਦੀਆਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੁਨੀਲ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ। ਮੀਟਿੰਗਾਂ ਵਿੱਚੋਂ ਗੈਰ ਹਾਜ਼ਰ ਰਹਿਣ ਦੇ ਸਵਾਲ ਤੇ ਗਰੇਵਾਲ ਨੇ ਕਿਹਾ ਕਿ ਜਾਖੜ ਭਾਜਪਾ ਦੀਆਂ ਮੀਟਿੰਗਾਂ ਵਿੱਚ ਆਉਂਦੇ ਹਨ। ਪਰ ਉਹ ਆਪਣੇ ਕੰਮਾਂ ਵਿੱਚ ਵਿਅਸਤ ਹੋਣ ਕਾਰਨ ਕਦੇ ਨਹੀਂ ਆ ਪਾਉਂਦੇ।

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੂਤਰਾਂ ਅਨੁਸਾਰ ਸੁਨੀਲ ਜਾਖੜ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇੱਕ ਸਾਲ ਪਹਿਲਾਂ ਹੀ ਸੂਬਾ ਪ੍ਰਧਾਨ ਦੀ ਕਮਾਨ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਹਾਈਕਮਾਂਡ ਨੇ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ। ਸੁਨੀਲ ਜਾਖੜ ਸੂਬਾ ਕਾਰਜਕਾਰਨੀ ਦੀਆਂ ਅਹਿਮ ਮੀਟਿੰਗਾਂ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਉਨ੍ਹਾਂ ਨੇ ਆਪਣੇ ਅਸਤੀਫੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।ਜਾਖੜ ਦੇ ਅਸਤੀਫੇ ਦਾ ਅਸਰ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਇਲਾਕਿਆਂ ਵਿੱਚ ਪੈ ਸਕਦਾ ਹੈ। ਹਰਿਆਣਾ ਵਿੱਚ ਜਿੱਥੇ ਵਿਧਾਨ ਸਭਾ ਚੋਣਾਂ ਚੱਲ ਰਹੀਆਂ ਹਨ ਤਾਂ ਦੂਜੇ ਪਾਸੇ ਅਬੋਹਰ ਫਾਜਿਲਕਾ ਵਾਲੇ ਇਲਾਕੇ ਵਿੱਚ ਜਾਖੜ ਦੀ ਚੰਗੀ ਪਕੜ ਹੈ।