ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ ਭਾਜਪਾ, ਕਾਂਗਰਸ ਅਤੇ 'ਆਪ' ਗਠਜੋੜ ਨੂੰ ਵੱਡਾ ਝਟਕਾ

ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ ਭਾਜਪਾ, ਕਾਂਗਰਸ ਅਤੇ ‘ਆਪ’ ਗਠਜੋੜ ਨੂੰ ਵੱਡਾ ਝਟਕਾ

tv9-punjabi
TV9 Punjabi | Published: 30 Jan 2024 19:05 PM

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈਕੇ ਹਾਊਸ ਵਿੱਚ ਵੋਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਉਮੀਦਵਾਰ ਨੇ ਚੋਣ ਜਿੱਤਕੇ ਮੇਅਰ ਦੇ ਅਹੁਦੇ ਪ੍ਰਾਪਤ ਕਰ ਲਿਆ। ਹਾਲਾਂ ਕਿ ਇਸ ਚੋਣ ਨਤੀਜੇ ਤੋਂ ਬਾਅਦ ਵਿਰੋਧੀਧਿਰਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹਾਊਸ ਵਿੱਚ ਹੰਗਾਮਾ ਵੀ ਕੀਤਾ। ਹੁਣ ਆਮ ਆਦਮੀ ਪਾਰਟੀ ਇਸ ਫੈਸਲੇ ਨੂੰ ਹਾਈਕੋਰਟ ਵਿੱਚੋਂ ਚੁਣੌਤੀ ਦੇਵੇਗੀ। ਇਸ ਨਤੀਜੇ ਨੂੰ ਲੈਕੇ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ।

ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ। ਮੰਗਲਵਾਰ ਨੂੰ ਹੋਈ ਮੇਅਰ ਦੀ ਚੋਣ ਵਿੱਚ ਉਨ੍ਹਾਂ ਨੂੰ 16 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਦਲੀਪ ਟੀਟਾ ਨੂੰ 12 ਵੋਟਾਂ ਮਿਲੀਆਂ। ਕਾਂਗਰਸ ਨੇ ਆਪਣੇ ਮੇਅਰ ਉਮੀਦਵਾਰ ਦੀ ਨਾਮਜ਼ਦਗੀ ਪਹਿਲਾ ਹੀ ਵਾਪਿਸ ਲੈ ਲਈ ਸੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਦੇ ਦਿੱਤਾ ਸੀ। ਦੱਸ ਦੇਈਏ ਕਿ ਚੰਡੀਗੜ੍ਹ ਮੇਅਰ ਚੋਣਾਂ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਹੋਇਆ ਸੀ।