ਆਪ ਵਿਧਾਇਕ ਦੀ ਗ੍ਰਿਫਤਾਰੀ ‘ਤੇ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਗੰਭੀਰ ਇਲਜਾਮ
Published: 23 Feb 2023 14:24:PM
ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕਅਮਿਤ ਰਤਨ (Amit Ratan) ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਮੁੱਦੇ ਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਕਾਰ ਨੂੰ ਘੇਰਿਆ ਹੈ। ਅਸ਼ਵਨੀ ਸ਼ਰਮਾ ਨੇ ਸਰਕਾਰ ਤੇ ਲਾਏ ਗੰਭੀਰ ਇਲਜਾਮ ਲਾਉਂਦੇ ਹੋਏ ਕਿਹਾ ਕਿ ਆਪ ਨੇ ਭ੍ਰਿਸ਼ਟਾਚਾਰ ਛੁਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਕਰਕੇ ਵਿਧਾਇਕ ਦੀ ਗ੍ਰਿਫਤਾਰੀ ਨੂੰ ਇਨਾਂ ਸਮਾਂ ਲੱਗ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਤੰਜ ਕਸਦੇ ਹੋਏ ਕਿਹਾ ਕਿ ਹੁਣ ਮੈਂ ਸਰਕਾਰ ਤੋਂ ਅਪੀਲ ਕਰਦਾ ਹਾਂ ਕਿ ਵਿਧਾਇਕ ਨੂੰ ਕੋਈ VIP ਟ੍ਰੀਟਮੇਂਟ ਨਾ ਦਿੱਤਾ ਜਾਵੇ..ਕਿਊਂਕੀ ਇਹ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਸਰਕਾਰ ਆਪਣੇ ਨੇਤਾਵਾਂ ਨੂੰ ਗ੍ਰਿਫਤਾਰੀ ਤੋਂ ਬਾਅਦ ਵੀ VIP ਟ੍ਰੀਟਮੇਂਟ ਦਿੰਦੀ ਹੈ।