ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ‘ਤੇ ਭਾਜਪਾ ਦੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
ਪੰਜਾਬ ਦੀ ਕਾਨੂੰਨ ਵਿਵਸਥਾ ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ ਕਿਹਾ-"ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਇੱਥੇ ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਹ ਦੇਖਣਾ ਚਾਹੀਦਾ ਹੈ।"
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇਸੇ ਤਰ੍ਹਾਂ ਬਣੀ ਰਹੀ ਤਾਂ ਭਾਰਤ ਸਰਕਾਰ ਨੂੰ ਦਖਲ ਦੇਣਾ ਪਵੇਗਾ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪਾਕਿਸਤਾਨ ਹਰ ਰੋਜ਼ ਭਾਰਤ ਵਿਰੁੱਧ ਕੋਈ ਨਾ ਕੋਈ ਕਾਰਵਾਈ ਕਰਦਾ ਹੈ।
ਅੰਮ੍ਰਿਤਪਾਲ ‘ਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵਜੋਂ ਵਰਤਣਾ ਅਤੇ ਫਿਰ ਥਾਣੇ ‘ਤੇ ਕਬਜ਼ਾ ਕਰਨਾ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਭਵਿੱਖ ‘ਚ ਹਾਲਾਤ ਹੋਰ ਵਿਗੜ ਸਕਦੇ ਹਨ।
Published on: Feb 26, 2023 04:43 PM
Latest Videos