ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
Amritsar Blast: ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਇੱਕ ਧਮਾਕਾ ਹੋਇਆ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਦੇ ਹੱਥ ਵਿੱਚ ਬੰਬ ਨੁਮਾ ਕੋਈ ਚੀਜ਼ ਸੀ।
Amritsar Blast: ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਇੱਕ ਧਮਾਕਾ ਹੋਇਆ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਦੇ ਹੱਥ ਵਿੱਚ ਬੰਬ ਨੁਮਾ ਕੋਈ ਚੀਜ਼ ਸੀ। ਹਾਲਾਂਕਿ, ਪੁਲਿਸ ਹਾਲੇ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਧਮਾਕੇ ਦੀ ਕਾਰਨਾਂ ਬਾਰੇ ਅਜੇ ਤੱਕ ਕੁਝ ਵੀ ਸਪਸ਼ਟ ਨਹੀਂ ਦੱਸਿਆ ਜਾ ਰਿਹਾ ਹੈ।ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਇੱਕ ਧਮਾਕੇ ਦੀ ਆਵਾਜ਼ ਆਈ ਸੀ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਜਖਮੀ ਹੋ ਗਿਆ ਉਸ ਨੂੰ ਇਲਾਜ ਦੇ ਲਈ ਗੁਰੂ ਨਾਨਕ ਦੇਵ ਹਸਪਤਾਲ ਵੀ ਦਾਖਿਲ ਕਰਵਾਇਆ ਗਿਆ ਹੈ ਇਹ ਕਿਸ ਚੀਜ਼ ਦਾ ਧਮਾਕਾ ਸੀ ਇਹ ਨਹੀਂ ਪਤਾ ਇਸ ਦੀ ਜਾਂਚ ਕੀਤੀ ਜਾ ਰਹੀ ਹੈ
