ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਫੋਰੈਂਸਿਕ ਟੀਮਾਂ ਨੇ ਖਾਸਾ ਆਰਮੀ ਛਾਉਣੀ ਦੀ ਸੀਮਾ ਦੀਵਾਰ 'ਚ ਲੋਹੇ ਦੇ ਟੀਨ ਵਰਗੀ ਇੱਕ ਵਸਤੂ ਲੱਭੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਾਹਰੋਂ ਕਿਸੇ ਨੇ ਧਮਾਕਾ ਕਰਨ ਦੇ ਇਰਾਦੇ ਨਾਲ ਅੰਦਰ ਇੱਕ ਵਿਸਫੋਟਕ ਸੁੱਟਿਆ। ਜਾਣਕਾਰੀ ਮੁਤਾਬਕ, ਮੋਟਰਸਾਈਕਲ 'ਤੇ ਆਏ ਨਕਾਬਪੋਸ਼ ਵਿਅਕਤੀਆਂ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ ਵਿਸਫੋਟਕ ਅੰਦਰ ਸੁੱਟਿਆ ਸੀ।
ਦੇਰ ਰਾਤ, ਚਾਰ ਘੰਟਿਆਂ ਦੇ ਅੰਦਰ ਦੋ ਵੱਡੇ ਧਮਾਕਿਆਂ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ। ਅੰਮ੍ਰਿਤਸਰ ਤੇ ਜਲੰਧਰ ‘ਚ ਹੋਏ ਇਨ੍ਹਾਂ ਸ਼ੱਕੀ ਧਮਾਕਿਆਂ ਨੇ ਦਹਿਸ਼ਤ ਫੈਲਾ ਦਿੱਤੀ ਹੈ। ਅੰਮ੍ਰਿਤਸਰ ‘ਚ ਖਾਸਾ ਆਰਮੀ ਛਾਉਣੀ ਖੇਤਰ ਦੇ ਬਾਹਰ ਦੇਰ ਰਾਤ ਇੱਕ ਧਮਾਕਾ ਹੋਇਆ। ਇਸ ਦੌਰਾਨ, ਜਲੰਧਰ ‘ਚ, ਬੀਐਸਐਫ ਹੈੱਡਕੁਆਰਟਰ ਦੇ ਬਾਹਰ ਇੱਕ ਸਕੂਟੀ ‘ਚ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਘਟਨਾ ਸਥਾਨ ‘ਤੇ ਅੱਗ ਲੱਗ ਗਈ। ਜਲੰਧਰ ਧਮਾਕੇ ਦੀ ਵੀਡੀਓ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਅਜਿਹੇ ‘ਚ ਇਹ ਸਵਾਲ ਬਣਿਆ ਹੋਇਆ ਹੈ ਕਿ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਕੌਣ ਕਰ ਰਿਹਾ ਹੈ?
Follow Us
Latest Videos
LPU 'ਚ ਬਲਾਤਕਾਰ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?